DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ: ‘ਆਪ’ ਛੱਡ ਭਾਜਪਾ ਵਿੱਚ ਸ਼ਾਮਲ ਹੋਈ ਕੌਂਸਲਰ ਸੁਮਨ ਸ਼ਰਮਾ ਦੀ ਜੇਠਾਨੀ ਗ੍ਰਿਫ਼ਤਾਰ

ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਦੇ ਵਿਚਕਾਰ ਸਿਆਸੀ ਪਾਰਾ ਚੜ੍ਹ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ-4 ਦੀ ਕੌਂਸਲਰ ਸੁਮਨ ਅਮਿਤ ਸ਼ਰਮਾ ਦੀ ਜੇਠਾਨੀ ਕੋਮਲ ਸ਼ਰਮਾ ਦੀ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਸ਼ਹਿਰ ਦੀ ਸਿਆਸਤ ਵਿੱਚ ਹਲਚਲ ਤੇਜ਼...

  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਦੇ ਵਿਚਕਾਰ ਸਿਆਸੀ ਪਾਰਾ ਚੜ੍ਹ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ-4 ਦੀ ਕੌਂਸਲਰ ਸੁਮਨ ਅਮਿਤ ਸ਼ਰਮਾ ਦੀ ਜੇਠਾਨੀ ਕੋਮਲ ਸ਼ਰਮਾ ਦੀ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਸ਼ਹਿਰ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਸੁਮਨ ਸ਼ਰਮਾ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜਿਆ ਸੀ। 26 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਤੈਅ ਹੈ।

ਸੁਮਨ ਸ਼ਰਮਾ ਦਾ ਪਾਰਟੀ ਬਦਲਣਾ ਚੰਡੀਗੜ੍ਹ ਦੀ ਸਿਆਸਤ ਵਿੱਚ ਇੱਕ ਵੱਡੀ ਘਟਨਾ ਮੰਨਿਆ ਜਾ ਰਿਹਾ ਸੀ, ਜਿਸ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਦੱਸਿਆ ਗਿਆ ਹੈ। ਹੁਣ ਕੋਮਲ ਸ਼ਰਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕੀਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਪੰਜਾਬ ਪੁਲੀਸ ਨੇ ਐਤਵਾਰ ਸਵੇਰੇ ਕਰੀਬ 6 ਵਜੇ ਚੰਡੀਗੜ੍ਹ ਦੇ ਸੁਭਾਸ਼ ਨਗਰ ਸਥਿਤ ਰਿਹਾਇਸ਼ ਤੋਂ ਕੋਮਲ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਘਰ ਦੇ ਹੋਰ ਮੈਂਬਰ ਸੌਂ ਰਹੇ ਸਨ ਅਤੇ ਪਰਿਵਾਰ ਨੂੰ ਕੋਈ ਪੂਰਵ ਸੂਚਨਾ ਨਹੀਂ ਦਿੱਤੀ ਗਈ।

Advertisement

ਮੋਹਾਲੀ ਦੇ ਸੋਹਾਣਾ ਥਾਣੇ ਵਿੱਚ ਦਰਜ ਇੱਕ ਮਾਮਲੇ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ। ਕੋਮਲ ਸ਼ਰਮਾ ਦੇ ਪਤੀ ਸੋਨੂੰ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮ, ਜਿਸ ਵਿੱਚ ਵਰਦੀਧਾਰੀ ਅਤੇ ਸਿਵਲ ਕੱਪੜਿਆਂ ਵਿੱਚ ਕਰਮਚਾਰੀ ਸ਼ਾਮਲ ਸਨ, ਬਿਨਾਂ ਕਿਸੇ ਨੋਟਿਸ ਦੇ ਉਨ੍ਹਾਂ ਦੀ ਪਤਨੀ ਨੂੰ ਲੈ ਗਏ।

Advertisement

ਜ਼ਿਕਰਯੋਗ ਹੈ ਕਿ ਕੋਮਲ ਸ਼ਰਮਾ ਪਹਿਲਾਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ ਕੰਮ ਕਰ ਚੁੱਕੀ ਹੈ। ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਭਾਜਪਾ ਦੇ ਸੂਬਾ ਪ੍ਰਧਾਨ ਜੇ.ਪੀ. ਮਲਹੋਤਰਾ ਸਮੇਤ ਸੈਂਕੜੇ ਆਗੂ ਅਤੇ ਵਰਕਰ ਮਨੀਮਾਜਰਾ ਥਾਣੇ ਪਹੁੰਚੇ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਜਿਹੀ ਕਾਰਵਾਈ ਜਾਰੀ ਰਹੀ ਤਾਂ ਉਹ ਸੜਕਾਂ ਤੇ ਪ੍ਰਦਰਸ਼ਨ ਕਰਨਗੇ। ਮੇਅਰ ਚੋਣਾਂ ਤੋਂ ਠੀਕ ਪਹਿਲਾਂ ਵਾਪਰੀ ਇਸ ਘਟਨਾ ਨੇ ਸਿਆਸੀ ਤਣਾਅ ਨੂੰ ਹੋਰ ਵਧਾ ਦਿੱਤਾ ਹੈ।

Advertisement
×