ਆਤਿਸ਼ ਗੁਪਤਾ
ਚੰਡੀਗੜ੍ਹ, 6 ਮਾਰਚ
ਇਥੋਂ ਦੇ ਹੱਲੋਮਾਜਰਾ ਵਿੱਚ ਸ਼ਮਸ਼ਾਨਘਾਟ ਦੇ ਨਜ਼ਦੀਕ ਜੰਗਲੀ ਇਲਾਕੇ ਵਿੱਚੋਂ ਪੁਲੀਸ ਨੇ 6 ਸਾਲਾ ਬੱਚੀ ਦੀ ਲਾਸ਼ ਬਰਾਮਦ ਕੀਤੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿੱਚ ਭੇਜ ਦਿੱਤਾ ਹੈ। ਮੁਢਲੀ ਜਾਂਚ ਦੌਰਾਨ ਬੱਚੀ ਨਾਲ ਬਲਾਤਕਾਰ ਹੋਣ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਹੱਲੋਮਾਜਰਾ ਦੀ ਵਸਨੀਕ ਇਹ ਲੜਕੀ ਕੱਲ ਸ਼ਾਮ ਤੋਂ ਲਾਪਤਾ ਸੀ, ਜਿਸ ਦੀ ਸ਼ਿਕਾਇਤ ਪਰਿਵਾਰ ਨੇ ਪੁਲੀਸ ਨੂੰ ਕਰਕੇ ਭਾਲ ਕੀਤੀ ਜਾ ਰਹੀ ਸੀ। ਅੱਜ ਸਵੇਰੇ 7 ਵਜੇ ਦੇ ਕਰੀਬ ਇਲਾਕੇ ਦੇ ਲੋਕਾਂ ਨੇ ਬੱਚੀ ਦੀ ਲਾਸ਼ ਦੇਖ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।