ਆਤਿਸ਼ ਗੁਪਤਾ
ਚੰਡੀਗੜ੍ਹ, 18 ਜੁਲਾਈ
ਚੰਡੀਗੜ੍ਹ ਦੇ ਸੈਕਟਰ-48 ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਮੇਅਰ ਰਵੀਕਾਂਤ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਦੇ ਵਿਰੋਧ ਦੌਰਾਨ ਕਥਿਤ ਪਥਰਾਅ ਸਬੰਧੀ ਕਾਰਵਾਈ ਕਰਦਿਆਂ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਜਾਇਆ ਗਿਆ। ਦੱਸਣਯੋਗ ਹੈ ਕਿ ਥਾਣਾ ਸੈਕਟਰ- 49 ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਖਿਲਾਫ਼ ਆਈਪੀਸੀ ਦੀ ਧਾਰਾ 147, 148, 149, 341, 427, 307, 506, 269, 270 ਤਹਿਤ ਕੇਸ ਦਰਜ ਕਰ ਦਿੱਤਾ ਹੈ।