ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
ਇਥੋਂ ਦੇ ਵਾਸੀਆਂ ਨੂੰ ਅਗਲੇ ਚੌਵੀ ਘੰਟਿਆਂ ਵਿਚ ਗਰਮੀ ਤੋਂ ਰਾਹਤ ਮਿਲੇਗੀ। ਯੂਟੀ ਦੇ ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਹੈ ਕਿ ਅਗਲੇ 24 ਘੰਟਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਅੱਜ ਸ਼ਾਮ ਇਸ ਖੇਤਰ ਵਿਚ ਬੱਦਲਵਾਈ ਵੀ ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਥੇ 10 ਜੁਲਾਈ ਨੂੰ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ।