DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Traffic Alert: ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

Punjab farmer Protest: ਕਿਸਾਨਾਂ ਵੱਲੋਂ ਸੱਤ ਰੋਜ਼ਾ ਧਰਨਾ ਜਾਰੀ; ਪੁਲੀਸ ਵੱਲੋਂ ਪੁਖਤਾ ਪ੍ਰਬੰਧ

  • fb
  • twitter
  • whatsapp
  • whatsapp
Advertisement

Chandigarh Traffic Alert: ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲੀਸ ਵੱਲੋਂ 31 ਅਗਸਤ ਤੋਂ  ਬਾਅਦ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਆਮ ਜਨਤਾ ਲਈ ਇੱਕ ਮਹੱਤਵਪੂਰਨ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ. ਇਸ ਤਹਿਤ ਵੱਖ-ਵੱਖ ਸੜਕਾਂ 'ਤੇ ਆਵਾਜਾਈ ਨੂੰ ਡਾਇਵਰਟ ਜਾਂ ਸੀਮਤ (restricted) ਕੀਤਾ ਗਿਆ ਹੈ।

ਪੁਲੀਸ ਪ੍ਰਸ਼ਾਸਨ ਵੱਲੋਂ ਫੈਦਾਂ ਬੈਰੀਅਰ (Faidan Barrier) ਤੋਂ ਪੂਰਵ ਮਾਰਗ ਰਾਹੀਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਦੇ ਹਿੱਸੇ 'ਤੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਡਾਇਵਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੀ-ਪੁਆਇੰਟ, ਸੈਕਟਰ 48 ਲਾਈਟ ਪੁਆਇੰਟ (ਵਾਈਨ ਸ਼ਾਪ ਨੇੜੇ) ਤੋਂ ਸੈਕਟਰ 48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੀਮਤ ਕੀਤਾ ਗਿਆ ਹੈ। ਸੈਕਟਰ 48/49 ਅਤੇ ਸੈਕਟਰ 49/50 ਦੀਆਂ ਵੰਡਣ ਵਾਲੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਆਵਾਜਾਈ 'ਤੇ ਵੀ ਪਾਬੰਦੀ ਲਗਾਈ ਗਈ ਹੈ।

ਸੜਕ ਦਾ ਇੱਕ ਪਾਸਾ ਮੁਕੰਮਲ ਬੰਦ

ਕਿਸਾਨਾਂ ਵੱਲੋਂ ਮੁਹਾਲੀ ਦੇ ਫੇਜ਼ 11 ਤੋਂ ਲੈ ਕੇ ਚੰਡੀਗੜ੍ਹ ਦੇ ਸੈਕਟਰ 48 ਤੱਕ ਸੜਕ ਦੇ ਇੱਕ ਪਾਸੇ ਸੈਂਕੜੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਕੇ ਪੱਕੇ ਡੇਰੇ ਲਾਏ ਜਾਣ ਕਾਰਨ ਮੁਹਾਲੀ ਪੁਲੀਸ ਨੇ ਸੁਰੱਖਿਆ ਦੇ ਮੱਦੇਨਜ਼ਰ ਸੜਕ ਦਾ ਇੱਕ ਪਾਸਾ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਹੈ। ਚੰਡੀਗੜ੍ਹ ਪੁਲੀਸ ਨੇ ਸੈਕਟਰ 48 ਦੀ ਸੜਕ ’ਤੇ ਕਿਸਾਨਾਂ ਦੀ ਸਟੇਜ ਅਤੇ ਪੰਡਾਲ ਦੇ ਪਿਛਲੇ ਪਾਸੇ ਕੰਡੇਦਾਰ ਤਾਰਾਂ ਦੀ ਤੀਹਰੀ ਬੈਰੀਕੇਡਿੰਗ ਕਰ ਦਿੱਤੀ ਹੈ ਅਤੇ ਇੱਥੇ ਆਰ.ਏ.ਐੱਫ. (RAF) ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਟਰੈਫਿਕ ਪੁਲੀਸ ਨੇ ਆਮ ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਸੋਸ਼ਲ ਮੀਡੀਆ ਹੈਂਡਲਜ਼ — ਐਕਸ (@trafficchd), ਇੰਸਟਾਗ੍ਰਾਮ (@trafficchd) ਅਤੇ ਫੇਸਬੁੱਕ (@ChandigarhTrafficPolice) 'ਤੇ ਅਪਡੇਟ ਰਹਿਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਕਿਸਾਨ ਆਗੂਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦੇਣਗੇ ਅਤੇ ਸੜਕ ਦੇ ਦੂਜੇ ਹਿੱਸੇ 'ਤੇ ਟ੍ਰੈਫਿਕ ਚਾਲੂ ਰੱਖਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।

Advertisement

Advertisement

ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਸੱਤ ਦਿਨਾਂ ਲਈ ਪੱਕੇ ਡੇਰੇ

ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨੀ ਅਤੇ ਪੰਜਾਬ ਨਾਲ ਸਬੰਧਤ ਭਖਦੇ ਮੁੱਦਿਆਂ 'ਤੇ ਚੰਡੀਗੜ੍ਹ-ਮੁਹਾਲੀ ਹੱਦ ’ਤੇ ਆਪਣਾ ਸੱਤ ਦਿਨਾ ਪੱਕਾ ਮੋਰਚਾ ਸ਼ੁਰੂ ਕੀਤਾ ਹੋਇਆ ਹੈ। ਪੰਜਾਬ ਭਰ ਤੋਂ ਸੈਂਕੜੇ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚੇ ਕਿਸਾਨਾਂ ਨੇ 2 ਕਿਲੋਮੀਟਰ ਤੋਂ ਵੱਧ ਲੰਮੇ ਖੇਤਰ ਵਿੱਚ ਆਪਣੇ ਰਹਿਣ-ਸਹਿਣ ਦਾ ਪੂਰਾ ਇੰਤਜ਼ਾਮ ਕਰ ਲਿਆ ਹੈ। ਇਸ ਮੋਰਚੇ ਵਿੱਚ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ ਹਨ। ਇਸ ਦੌਰਾਨ ਏਅਰਪੋਰਟ ਰੋਡ ’ਤੇ ਕਿਸਾਨਾਂ ਦੇ ਵੱਡੀ ਗਿਣਤੀ ਟਰੈਕਟਰ ਟਰਾਲੀਆਂ ਦੇਖਣ ਨੂੰ ਮਿਲ ਰਹੇ ਹਨ।

ਦਿੱਲੀ ਮੋਰਚੇ ਦੀ ਤਰਜ਼ ’ਤੇ ਚੱਲੇਗੀ ਸਟੇਜ

ਕਿਸਾਨ ਆਗੂਆਂ ਨੇ ਦੱਸਿਆ ਕਿ ਦਿੱਲੀ ਮੋਰਚੇ ਦੀ ਤਰਜ਼ ’ਤੇ ਰੋਜ਼ਾਨਾ ਚਾਰ ਘੰਟੇ ਸਟੇਜ ਚਲਾਈ ਜਾਵੇਗੀ, ਜਿਸ ਦਾ ਮੰਚ ਸੰਚਾਲਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵਾਰੋ-ਵਾਰੀ ਕਰਨਗੇ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਉਗਰਾਹਾਂ ਧੜੇ ਨੂੰ ਛੱਡ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਸਾਰੀਆਂ ਜਥੇਬੰਦੀਆਂ ਇਸ ਸੰਘਰਸ਼ ਵਿੱਚ ਸਰਗਰਮੀ ਨਾਲ ਸ਼ਾਮਲ ਹਨ।

ਕਿਸਾਨਾਂ ਦੀਆਂ ਮੁੱਖ ਮੰਗਾਂ:

1. ਪੰਜਾਬ ਦੇ ਪਾਣੀਆਂ ਦੇ ਸਮਝੌਤੇ ਰੱਦ ਕੀਤੇ ਜਾਣ।

2. ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. (MSP) ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

3. ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ।

4. ਬੀ.ਬੀ.ਐੱਮ.ਬੀ. (BBMB) ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕੀਤੀ ਜਾਵੇ।

ਇਸ ਤੋਂ ਇਲਾਵਾ, ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਦੀਆਂ ਬਦਲੀਆਂ ਕਰਨ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੁਲਾਜ਼ਮਾਂ ਦਾ ਡਟਵਾਂ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੇਂਦਰ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਇਹ ਧਰਨਾ 7 ਸਤੰਬਰ ਤੋਂ ਬਾਅਦ ਵੀ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾ ਸਕਦਾ ਹੈ.

ਮੋਰਚੇ ਵਿੱਚ ਪੁਖ਼ਤਾ ਪ੍ਰਬੰਧ ਅਤੇ ਪ੍ਰਸ਼ਾਸਨ 'ਤੇ ਦੋਸ਼

ਕਿਸਾਨਾਂ ਦੇ ਪ੍ਰਦਰਸ਼ਨ ਦੇ ਪਹਿਲੇ ਦਿਨ ਮੁਹਾਲੀ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ ਜਿਸ ਕਾਰਨ ਕਿਸਾਨਾਂ ਨੇ ਬਰਸਾਤ ਤੋਂ ਬਚਣ ਲਈ ਟਰਾਲੀਆਂ ਉੱਤੇ ਤਿਰਪਾਲਾਂ ਪਾਈਆਂ ਹੋਈਆਂ ਹਨ ਅਤੇ ਮੰਜੇ-ਕੁਰਸੀਆਂ ਲਗਾਏ ਹੋਏ ਹਨ। ਧਰਨਾ ਵਾਲੀ ਥਾਂ ’ਤੇ ਚਾਹ ਅਤੇ ਪ੍ਰਸ਼ਾਦੇ ਦੇ ਲੰਗਰ ਨਿਰੰਤਰ ਚੱਲ ਰਹੇ ਹਨ ਅਤੇ ਡਾਕਟਰ ਸਵੈਮਾਨ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਸਟੇਜ ਦੇ ਕੋਲ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ.

ਹਾਲਾਂਕਿ, ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪਰਮਿੰਦਰ ਸਿੰਘ ਚਲਾਕੀ, ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਊ ਅਤੇ ਲਖਵਿੰਦਰ ਸਿੰਘ ਕਰਾਲਾ ਨੇ ਮੁਹਾਲੀ ਪ੍ਰਸ਼ਾਸਨ ’ਤੇ ਸਹਿਯੋਗ ਨਾ ਦੇਣ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਵਾਅਦੇ ਮੁਤਾਬਕ ਬਿਜਲੀ ਅਤੇ ਸਫ਼ਾਈ ਦਾ ਪ੍ਰਬੰਧ ਕੀਤਾ ਹੈ, ਉੱਥੇ ਹੀ ਮੁਹਾਲੀ ਪ੍ਰਸ਼ਾਸਨ ਨੇ ਅਜੇ ਤੱਕ ਬਿਜਲੀ, ਮੋਬਾਈਲ ਪਖਾਨੇ, ਸਫ਼ਾਈ ਅਤੇ ਫੌਗਿੰਗ ਵਰਗੀ ਕੋਈ ਵੀ ਸਹੂਲਤ ਮੁਹੱਈਆ ਨਹੀਂ ਕਰਵਾਈ।

Advertisement
×