DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh Train Accident: ਰੇਲ ਗੱਡੀ ਦਾ ਦਰਵਾਜ਼ਾ ਟੁੱਟ ਕੇ ਕਾਰ ’ਤੇ ਡਿੱਗਿਆ; ਪੰਜ ਜ਼ਖ਼ਮੀ

ਪੰਜਾਬ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਦੀ ਹਾਲਤ ਗੰਭੀਰ

  • fb
  • twitter
  • whatsapp
  • whatsapp
Advertisement

Chandigarh Train Accident: ਚੰਡੀਗੜ੍ਹ ਦੇ ਹੱਲੋਮਾਜਰਾ ਚੌਕ ਨੇੜੇ ਰੇਲਵੇ ਅੰਡਰਬ੍ਰਿਜ ’ਤੇ ਚੱਲਦੀ ਮਾਲ ਗੱਡੀ ਦਾ ਦਰਵਾਜ਼ਾ ਟੁੱਟ ਕੇ ਇੱਕ ਕਾਰ ’ਤੇ ਡਿੱਗ ਪਿਆ, ਜਿਸ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਅ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਜਦੋਂ ਕਾਰ ਅੰਡਰਬ੍ਰਿਜ ਤੋਂ ਲੰਘ ਰਹੀ ਸੀ ਤਾਂ ਮਾਲ ਗੱਡੀ ਦਾ ਦਰਵਾਜ਼ਾ ਅਚਾਨਕ ਟੁੱਟ ਕੇ ਕਾਰ ’ਤੇ ਆ ਡਿੱਗਿਆ। ਇਸ ਕਾਰਨ ਕਾਰ ਦਾ ਅਗਲਾ ਸ਼ੀਸ਼ਾ ਟੁੱਟ ਗਿਆ ਅਤੇ ਦਰਵਾਜ਼ਾ ਕਾਰ ਦੇ ਅੰਦਰ ਜਾ ਵੜਿਆ। ਇਸ ਕਾਰਨ ਕਾਰ ਵਿੱਚ ਸਵਾਰ ਸਾਰੇ ਪੰਜ ਜਣੇ ਜ਼ਖ਼ਮੀ ਹੋ ਗਏ।

Advertisement

ਰਾਹਗੀਰਾਂ ਨੇ ਜ਼ਖ਼ਮੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ, ਸੈਕਟਰ 32 ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ ਵਿੱਚ ਪ੍ਰੀਤੀ (25) ਵੀ ਸ਼ਾਮਲ ਹੈ, ਜੋ ਪੰਜਾਬ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਹੈ। ਉਹ ਕਾਰ ਦੀ ਅਗਲੀ ਸੀਟ ’ਤੇ ਬੈਠੀ ਹੋਈ ਸੀ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

Advertisement

ਘਟਨਾ ਦੀ ਸੂਚਨਾ ਮਿਲਣ ’ਤੇ ਪੁਲੀਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਸੈਕਟਰ 31 ਥਾਣੇ ਵਿੱਚ ਰੋਜ਼ਨਾਮਚਾ ਰਿਪੋਰਟ ਦਰਜ ਕੀਤੀ ਹੈ। ਖ਼ਬਰ ਲਿਖੇ ਜਾਣ ਤੱਕ ਇਸ ਮਾਮਲੇ ਵਿੱਚ ਕੋਈ ਐੱਫ ਆਈ ਆਰ ਦਰਜ ਨਹੀਂ ਕੀਤੀ ਗਈ ਸੀ।

ਜਾਣਕਾਰੀ ਅਨੁਸਾਰ ਅੱਜ ਸ਼ਾਮ ਸਮੇਂ ਇਕ ਮਾਲ ਗੱਡੀ ਹੱਲੋਮਾਜਰਾ ਰੇਲਵੇ ਓਵਰ ਬ੍ਰਿਜ ਉਪਰ ਲੰਘ ਰਹੀ ਸੀ। ਇਸ ਦੌਰਾਨ ਗੱਡੀ ਦਾ ਦਰਵਾਜ਼ਾ ਟੁੱਟ ਕੇ ਓਵਰ ਬ੍ਰਿਜ ਦੇ ਹੇਠਾਂ ਤੋਂ ਲੰਘ ਰਹੀ ਕਾਰ ’ਤੇ ਡਿੱਗ ਗਿਆ। ਜ਼ਿਕਰਯੋਗ ਹੈ ਕਿ ਹੱਲੋਮਾਜਰਾ ਚੌਕ ਬਹੁਤ ਭੀੜ-ਭਾੜ ਵਾਲਾ ਇਲਾਕਾ ਹੈ। ਅਜਿਹੇ ਵਿੱਚ ਗੱਡੀ ਦਾ ਦਰਵਾਜ਼ਾ ਟੁੱਟ ਕੇ ਸੜਕ ’ਤੇ ਡਿੱਗਣ ਕਰਕੇ ਵੱਡਾ ਹਾਦਸਾ ਹੋਣ ਤੋਂ ਬਚਾਅ ਰਿਹਾ।

ਅਜਿਹੀ ਘਟਨਾ ਨਾਲ ਚੰਡੀਗੜ੍ਹ ਵਿੱਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ। ਚੰਡੀਗੜ੍ਹ ਦੇ ਲੋਕਾਂ ਨੇ ਰੇਲਵੇ ਵਿਭਾਗ ਵਿਰੁੱਧ ਅਣਗਹਿਲੀ ਵਰਤਣ ’ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉੱਧਰ ਚੰਡੀਗੜ੍ਹ ਦੇ ਥਾਣਾ ਸੈਕਟਰ 31 ਦੀ ਪੁਲੀਸ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਮਾਮਲੇ ਦੀ ਜਾਂਚ ਕਰ ਕੇ ਅਗਲੇਰੀ ਕਾਰਵਾਈ ਕਰ ਰਹੇ ਹਨ।

Advertisement
×