ਕੁਲਦੀਪ ਸਿੰਘ
ਚੰਡੀਗੜ੍ਹ, 5 ਜੂਨ
ਬਾਪੂ ਧਾਮ ਕਾਲੋਨੀ ਸੈਕਟਰ 26 ਵਿੱਚ ਅੱਜ ਦੋ ਬੱਚਿਆਂ ਨੂੰ ਕੋਰੋਨਾ ਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਨ੍ਹਾਂ ਦੀ ਉਮਰ 3 ਅਤੇ 10 ਸਾਲ ਹੈ। ਦੋ ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁਲ ਗਿਣਤੀ 304 ਹੋ ਗਈ ਹੈ। ਇਨ੍ਹਾਂ ਵਿਚੋਂ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 222 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ। ਹਾਲ ਦੀ ਘੜੀ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 77 ਹੈ।