DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Chandigarh: ਰਾਜਪਾਲ ਦੇ ਘਰ ਦਾ ਘਿਰਾਓ ਕਰਨ ਜਾਂਦੇ ‘ਆਪ’ ਚੰਡੀਗੜ੍ਹ ਦੇ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ

Chandigarh News: ਆਪ ਵਰਕਰਾਂ ਨੇ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰਨ ਦਾ ਵਿਰੋਧ

  • fb
  • twitter
  • whatsapp
  • whatsapp
Advertisement
ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ 227 ਕਰੋੜ ਰੁਪਏ ਦੇ ਏਜੰਡੇ ਨੂੰ 15 ਸੈਕਿੰਟ ਵਿੱਚ ਪਾਸ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਵਰਕਰ ਸੈਕਟਰ 17 ਵਿਖੇ ਇਕੱਠੇ ਹੋਏ। ਜਿਨ੍ਹਾਂ ਨੇ ਯੂਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੰਡੀਗੜ੍ਹ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦੋਸ਼ ਲਗਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਨ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਵੱਡੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ।

Advertisement

ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੇਪਾਲ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ 227 ਕਰੋੜ ਰੁਪਏ ਦਾ ਏਜੰਡਾ ਪਹਿਲਾਂ ਤਾਂ ਸਿਰਫ ਦੋ ਪੰਨਿਆਂ ਵਿੱਚ ਹੀ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਸ ਅਜੰਡੇ ਨੂੰ 15 ਸਕਿੰਟ ਵਿੱਚ ਪਾਸ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਏਜੰਡੇ ਦੀ ਜਾਂਚ ਕੀਤੀ ਜਾਵੇ।

Advertisement

Advertisement
×