DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Chandigarh Weather: ਅਗਲੇ ਦੋ ਦਿਨ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

IMD ਵੱਲੋਂ Yellow Alert ਜਾਰੀ; 30-40 kmph ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

  • fb
  • twitter
  • whatsapp
  • whatsapp
Advertisement

Chandigarh Weather: ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੌਸਮ ਆਪਣਾ ਮਿਜਾਜ਼ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਅਤੇ ਬੁੱਧਵਾਰ ਲਈ ‘ਯੈਲੋ ਅਲਰਟ’ ਜਾਰੀ ਕਰਦਿਆਂ ਕੁਝ ਥਾਵਾਂ ’ਤੇ ਗਰਜ-ਚਮਕ ਦੇ ਨਾਲ ਹਲਕੇ ਮੀਂਹ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ।

ਫਿਲਹਾਲ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 27.2°C ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 4.7°C ਜ਼ਿਆਦਾ ਹੈ। ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 26.5°C ਅਤੇ ਪੰਚਕੂਲਾ ਵਿੱਚ 26.8°C ਰਿਹਾ, ਜਦੋਂਕਿ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਗਿਆ।

Advertisement

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 17 ਅਤੇ 18 ਫਰਵਰੀ ਨੂੰ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਜਿਸ ਕਾਰਨ ਤਾਪਮਾਨ ਵਿੱਚ ਹਲਕੀ ਗਿਰਾਵਟ ਆ ਸਕਦੀ ਹੈ। ਹਾਲਾਂਕਿ, 19 ਫਰਵਰੀ ਤੋਂ ਮੌਸਮ ਮੁੜ ਸਾਫ਼ ਹੋਣ ਦੀ ਉਮੀਦ ਹੈ। ਇਸ ਸਾਲ ਇੱਕ ਜਨਵਰੀ ਤੋਂ ਹੁਣ ਤੱਕ ਟ੍ਰਾਈਸਿਟੀ ਵਿੱਚ ਕੁੱਲ 96.1 mm ਮੀਂਹ ਦਰਜ ਕੀਤਾ ਜਾ ਚੁੱਕਾ ਹੈ। ਅਗਲੇ ਕੁਝ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 26°C ਤੋਂ 28°C ਅਤੇ ਘੱਟ ਤੋਂ ਘੱਟ ਤਾਪਮਾਨ 10°C ਤੋਂ 12°C ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Advertisement

Advertisement
×