Chandigarh Weather: ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜ: ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਮੌਸਮ ਵਿਭਾਗ ਵੱਲੋਂ 13 ਤੋਂ 17 ਸਤੰਬਰ ਤੱਕ 5 ਦਿਨਾਂ ਲਈ ‘ਯੈਲੋ ਅਲਰਟ’ ਜਾਰੀ
Advertisement
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਅੱਜ ਮੌਸਮ ਦਾ ਮਿਜ਼ਾਜ ਬਦਲ ਗਿਆ। ਸ਼ਹਿਰ ਵਿੱਚ ਇੱਕ ਵਜੇ ਦੇ ਕਰੀਬ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ, ਇਸ ਦੇ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ।
ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਸਣੇ ਪੰਜਾਬ ਅਤੇ ਹਰਿਆਣਾ ਵਿੱਚ 13 ਤੋਂ 17 ਸਤੰਬਰ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੋਈ ਹੈ। ਇਸ ਲਈ ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
Advertisement
Advertisement
Advertisement
×

