Chandigarh Weather: ਚੰਡੀਗੜ੍ਹ ਵਿੱਚ ਮੀਂਹ ਕਰਕੇ ਮੌਸਮ ਖੁਸ਼ਗਵਾਰ; ਤਾਪਮਾਨ ’ਚ ਗਿਰਾਵਟ
ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਵਾਈ ਰਾਹਤ
Advertisement
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੌਨਸੂਨ ਨੇ ਇੱਕ ਵਾਰ ਮੁੜ ਤੋਂ ਜ਼ੋਰ ਫੜ ਲਿਆ ਹੈ। ਸ਼ਹਿਰ ਵਿੱਚ ਪਿਛਲੇ ਇੱਕ ਘੰਟੇ ਤੋਂ ਪੈ ਰਹੇ ਹਲਕੇ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਵਾ ਦਿੱਤੀ। ਮੀਂਹ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ, ਉੱਥੇ ਹੀ ਲੋਕ ਖੁਸ਼ਗਵਾਰ ਮੌਸਮ ਦਾ ਆਨੰਦ ਮਾਣ ਰਹੇ ਹਨ।
ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ 11 ਤੋਂ 13 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਕਈ ਵਾਰ ਹਲਕਾ ਅਤੇ ਕਈ ਵਾਰ ਤੇਜ਼ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਦੋ-ਤਿੰਨ ਦਿਨ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
Advertisement
Advertisement
Advertisement
×

