ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ਨੂੰ ਅੱਜ ਮਿਲੇਗੀ 100 ਕਰੋੜ ਦੇ ਪ੍ਰਾਜੈਕਟਾਂ ਦੀ ਸੌਗਾਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਜੂਨ ਚੰਡੀਗੜ੍ਹ ਵਿੱਚ 27 ਜੂਨ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਬੰਡੀ ਸੰਜੈ ਕੁਮਾਰ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਸ਼ਹਿਰ ਨੂੰ 100 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਜਾਵੇਗੀ। ਇਸ ਦੌਰਾਨ ਬੰਡੀ ਸੰਜੈ ਕੁਮਾਰ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਜੂਨ

Advertisement

ਚੰਡੀਗੜ੍ਹ ਵਿੱਚ 27 ਜੂਨ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਬੰਡੀ ਸੰਜੈ ਕੁਮਾਰ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਸ਼ਹਿਰ ਨੂੰ 100 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਜਾਵੇਗੀ। ਇਸ ਦੌਰਾਨ ਬੰਡੀ ਸੰਜੈ ਕੁਮਾਰ ਵੱਲੋਂ ਸੈਕਟਰ-50 ਵਿੱਚ ਸਥਿਤ ਸਰਕਾਰੀ ਕਾਲਜ ਆਫ਼ ਕਾਮਰਸ ਵਿੱਚ ਲੜਕੇ ਤੇ ਲੜਕੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਜਾਵੇਗਾ। ਉੱਥੇ ਤੋਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਜਹੇੜੀ ਦੇ ਨਵੇਂ ਬਾਲਕ, ਸੈਕਟਰ-46 ਵਿੱਚ ਸਥਿਤ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਵਿੱਚ ਆਈਟੀ ਬਲਾਕ ਅਤੇ ਸੈਕਟਰ-39 ਵਿੱਚ ਸਥਿਤ ਵਾਟਰ ਵਰਕਸ ਵਿੱਚ 2500 ਕਿਲੋਵਾਟ ਦੇ ਫਲੋਟਿੰਗ ਸੋਲਰ ਪਲਾਂਟ ਦਾ ਰਸਮੀਂ ਉਦਘਾਟਨ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਰਾਜ ਮੰਤਰੀ ਵੱਲੋਂ ਧਨਾਸ ਵਿੱਚ ਸਥਿਤ ਚੰਡੀਗੜ੍ਹ ਆਰਮਡ ਪੁਲੀਸ ਕੰਪਲੈਕਸ ਵਿੱਚ 144 ਮਕਾਨਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

Advertisement