ਕੁਲਦੀਪ ਸਿੰਘ
ਚੰਡੀਗੜ੍ਹ, 23 ਅਪਰੈਲ
ਕਰੋਨਾ ਮਹਾਮਾਰੀ ਦੇ ਚਲਦਿਆਂ ਲਗਾਈ ਜਾ ਰਹੀ ਹਫ਼ਤਾਵਰੀ ਤਾਲਾਬੰਦੀ ਹੁਣ ਅੱਗੇ ਤੋਂ ਨਹੀਂ ਲਗਾਈ ਜਾਵੇਗੀ। ਇਹ ਫੈਸਲਾ ਅੱਜ ਇੱਥੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਰਾਤ ਦੇ ਕਰਫਿਊ ਦਾ ਸਮਾਂ ਘਟਾ ਕੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ।