ਯੂਪੀਐੱਸਸੀ ਪ੍ਰੀਖਿਆ ਵਿਚ ਚੰਡੀਗੜ੍ਹ ਦੀ ਅਕਸ਼ਿਤਾ ਦਾ 69ਵਾਂ ਰੈਂਕ

ਰਾਕੇਸ਼ ਕੁਮਾਰ ਨੇ 102ਵਾਂ ਸਥਾਨ ਹਾਸਲ ਕੀਤਾ

ਯੂਪੀਐੱਸਸੀ ਪ੍ਰੀਖਿਆ ਵਿਚ ਚੰਡੀਗੜ੍ਹ ਦੀ ਅਕਸ਼ਿਤਾ ਦਾ 69ਵਾਂ ਰੈਂਕ

ਡਾ. ਅਕਸ਼ਿਤਾ ਗੁਪਤਾ

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 24 ਸਤੰਬਰ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਅੱਜ ਸਿਵਲ ਸਰਵਿਸਿਜ਼ ਪ੍ਰੀਖਿਆ-2020 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿਚ ਚੰਡੀਗੜ੍ਹ ਦੀ ਡਾ. ਅਕਸ਼ਿਤਾ ਗੁਪਤਾ ਨੇ 69ਵਾਂ ਰੈਂਕ ਹਾਸਲ ਕਰ ਕੇ ਪਹਿਲੇ 100 ਵਿੱਚ ਥਾਂ ਬਣਾਈ ਹੈ। 22 ਸਾਲਾ ਅਕਸ਼ਿਤਾ ਨੇ ਪਿਛਲੇ ਸਾਲ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32 ਚੰਡੀਗੜ੍ਹ ਵਿੱਚੋਂ ਐੱਮਬੀਬੀਐੱਸ ਦੀ ਡਿਗਰੀ ਮੁਕੰਮਲ ਕੀਤੀ ਸੀ। ਉਹ ਇੰਟਰਨਸ਼ਿਪ ਸਮੇਂ ਦੇ ਬਾਅਦ ਤੋਂ ਹੀ ਇਸ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ।

ਅਕਸ਼ਿਤਾ ਨੇ ਦੱਸਿਆ ਕਿ ਉਹ ਜਦੋਂ ਆਈਏਐੱਸ ਅਧਿਕਾਰੀਆਂ ਨੂੰ ਕੰਮ ਕਰਦੇ ਦੇਖਦੀ ਸੀ ਤਾਂ ਕਾਫੀ ਪ੍ਰਭਾਵਿਤ ਹੁੰਦੀ ਸੀ ਤੇ ਉਹ ਉਨ੍ਹਾਂ ਵਾਂਗ ਹੀ ਕੰਮ ਕਰਨ ਦੇ ਸੁਫ਼ਨੇ ਵੀ ਲੈਂਦੀ ਸੀ। ਉਸ ਨੇ ਦ੍ਰਿੜ੍ਹ ਇਰਾਦੇ ਨਾਲ ਪ੍ਰੀਖਿਆ ਦਿੱਤੀ ਅਤੇ ਪਹਿਲੀ ਵਾਰ ਵਿੱਚ ਹੀ ਇਹ ਪ੍ਰੀਖਿਆ ਪਾਸ ਕਰ ਕੇ ਵੱਡਾ ਮਾਅਰਕਾ ਮਾਰਿਆ।

ਉਸ ਨੇ ਦੱਸਿਆ ਕਿ ਉਹ ਪਹਿਲਾਂ ਸਿਰਫ ਸਿਲੇਬਸ ਕਵਰ ਕਰਨ ਵੱਲ ਹੀ ਧਿਆਨ ਦਿੰਦੀ ਸੀ ਪਰ ਬਾਅਦ ਵਿਚ ਉਸ ਨੇ ਰੋਜ਼ਾਨਾ ਸੱਤ ਤੋਂ ਅੱਠ ਘੰਟੇ ਪੜ੍ਹ ਕੇ ਤਿਆਰੀ ਆਰੰਭ ਦਿੱਤੀ ਸੀ। ਟਰਾਈਸਿਟੀ ਵਿੱਚੋਂ ਇਕ ਹੋਰ ਉਮੀਦਵਾਰ ਡਾ. ਰਾਕੇਸ਼ ਕੁਮਾਰ ਧਵਨ ਨੇ ਵੀ ਇਸ ਪ੍ਰੀਖਿਆ ਵਿਚ 102ਵਾਂ ਰੈਂਕ ਹਾਸਲ ਕੀਤਾ ਹੈ। ਉਹ ਵੀ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32 ਤੋਂ ਡਿਗਰੀ ਕਰ ਚੁੱਕਾ ਹੈ। ਰਾਕੇਸ਼ ਕੁਮਾਰ ਨੇ ਪੰਜਵੀਂ ਵਾਰ ਵਿਚ ਇਹ ਪ੍ਰੀਖਿਆ ਪਾਸ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All