ਚੰਦਰਮੁਖੀ ਨੂੰ ਚੰਡੀਗੜ੍ਹ ਕਾਂਗਰਸ ਦਾ ਕੋ-ਆਰਡੀਨੇਟਰ ਨਿਯੁਕਤ ਕੀਤਾ
ਚੰਡੀਗਡ਼੍ਹ ਕਾਂਗਰਸ ਵੱਲੋਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਤੇਜ਼
Advertisement
ਚੰਡੀਗੜ੍ਹ ਕਾਂਗਰਸ ਨੇ ਸਾਲ 2026 ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਨੇ ਚੰਡੀਗੜ੍ਹ ਦੇ ਸਾਬਕਾ ਕੌਂਸਲਰ ਚੰਦਰਮੁਖੀ ਸ਼ਰਮਾ ਨੂੰ ਚੰਡੀਗੜ੍ਹ ਕਾਂਗਰਸ ਦਾ ਕੋ-ਆਰਡੀਨੇਟਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਵੱਲੋਂ ਕੀਤੀ ਗਈ ਹੈ ਜਿਨ੍ਹਾਂ ਨੇ ਚੰਦਰਮੁਖੀ ਸ਼ਰਮਾ ਨੂੰ ਚੰਡੀਗੜ੍ਹ ਕਾਂਗਰਸ ਦੀਆਂ ਬੂਥ ਕਮੇਟੀਆਂ ਦੇ ਹਠਨ ਅਤੇ ਜਥੇਬੰਦਕ ਢਾਂਚੇ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਤੇ ਬੁਲਾਰੇ ਐਡਵੇਕੇਟ ਰਾਜੀਵ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪ੍ਰਧਾਨ ਐੱਚ ਐੱਸ ਲੱਕੀ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਬੂਥ ਕਮੇਟੀਆਂ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਇਸੇ ਕਾਰਨ ਸ੍ਰੀ ਤਿਵਾੜੀ ਤੇ ਸ੍ਰੀ ਲੱਕੀ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਚੰਦਰਮੁਖੀ ਸ਼ਰਮਾ ਨੂੰ ਬੂਥ ਕਮੇਟੀਆਂ ਦੇ ਗਠਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਚੰਦਰਮੁਖੀ ਸ਼ਰਮਾ ਵੱਲੋਂ ਬੂਥ ਪੱਧਰ ’ਤੇ ਮੀਟਿੰਗਾਂ ਕਰਕੇ ਬੂਥ ਕਮੇਟੀਆਂ ਬਣਾਈਆਂ ਜਾਣਕੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਮਜ਼ਬੂਤੀ ਨਾਲ ਹਿੱਸਾ ਲਿਆ ਜਾਵੇਗਾ ਅਤੇ ਜਿੱਤ ਹਾਸਲ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਸੰਬਰ 2026 ਵਿੱਚ ਹੋਣਗੀਆਂ, ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
Advertisement
Advertisement
