ਚੰਦੂਮਾਜਰਾ ਤੇ ਮਿੱਤਲ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ
ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 26 ਜੂਨ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਕੱਲ੍ਹ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਵਿਜੀਲੈਂਸ ਵੱਲੋਂ...
Advertisement
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 26 ਜੂਨ
Advertisement
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਕੱਲ੍ਹ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਵਿਜੀਲੈਂਸ ਵੱਲੋਂ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਸ੍ਰੀ ਚੰਦੂਮਾਜਰਾ ਤੇ ਸ੍ਰੀ ਮਿੱਤਲ ਨੇ ਕਿਹਾ ਕਿ 50 ਸਾਲ ਪਹਿਲਾਂ ਮੁਲਕ ਅੰਦਰ ਐਮਰਜੈਂਸੀ ਲਗਾ ਕੇ ਦੇਸ਼ ਦੇ ਸੰਵਿਧਾਨ ਦੀ ਹੱਤਿਆ ਕੀਤੀ ਗਈ ਸੀ ਤੇ ਅੱਜ ਸੂਬਾ ਸਰਕਾਰ ਵੱਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸੰਵਿਧਾਨ ਦਾ ਕਤਲ ਕੀਤਾ ਗਿਆ ਹੈ।
Advertisement
×