ਬਿਹਾਰ ਚੋਣਾਂ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਚੰਨੀ ਆਊਟ
ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਬਿਹਾਰ ਚੋਣਾਂ ਦੇ ਦੂਸਰੇ ਪੜਾਅ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ...
Advertisement
ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਬਿਹਾਰ ਚੋਣਾਂ ਦੇ ਦੂਸਰੇ ਪੜਾਅ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਹਟਾ ਦਿੱਤਾ ਗਿਆ ਹੈ। ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ ਚੰਨੀ ਸਟਾਰ ਪ੍ਰਚਾਰਕ ਸਨ।
ਇਹ ਵੀ ਪੜ੍ਹੋ: Bihar Elections: ਦੂਜੇ ਪੜਾਅ ’ਚ ਖੜਗੇ, ਰਾਹੁਲ, ਪ੍ਰਿਯੰਕਾ ਸਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
Advertisement
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਬਿਹਾਰ ਦੇ ਛਪਰਾ ਵਿਚ ਚੋਣ ਪ੍ਰਚਾਰ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਮੇਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੰਨੀ ਨੂੰ ਨਿਸ਼ਾਨੇ ’ਤੇ ਲਿਆ ਸੀ। ਉਨ੍ਹਾਂ ਨੇ ਚੰਨੀ ਦੀ ਭਈਆਂ ਵਾਰੇ ਟਿੱਪਣੀ ਨੂੰ ਆਪਣੇ ਭਾਸ਼ਣ ਦਾ ਹਿੱਸਾ ਬਣਾਇਆ ਸੀ। ਇਸੇ ਕਰਕੇ ਹੁਣ ਕਾਂਗਰਸ ਨੇ ਚੰਨੀ ਦਾ ਨਾਮ ਸਟਾਰ ਪ੍ਰਚਾਰਕਾਂ ’ਚੋਂ ਹਟਾਇਆ ਹੈ ।
Advertisement
