ਚੰਨੀ ਦੇ ਭਰਾ ਮਨੋਹਰ ਸਿੰਘ ਵੱਲੋਂ ਬਸੀ ਪਠਾਣਾਂ ਹਲਕੇ ’ਚ ਸ਼ਕਤੀ ਪ੍ਰਦਰਸ਼ਨ

ਚੰਨੀ ਦੇ ਭਰਾ ਮਨੋਹਰ ਸਿੰਘ ਵੱਲੋਂ ਬਸੀ ਪਠਾਣਾਂ ਹਲਕੇ ’ਚ ਸ਼ਕਤੀ ਪ੍ਰਦਰਸ਼ਨ

ਬਸੀ ਪਠਾਣਾਂ ਵਿੱਚ ਕਾਰ ਰੈਲੀ ਆਰੰਭ ਕਰਨ ਤੋਂ ਪਹਿਲਾਂ ਡਾ. ਮਨੋਹਰ ਸਿੰਘ ਆਪਣੇ ਸਮਰਥਕਾਂ ਦੇ ਨਾਲ।

ਅਜੇ ਮਲਹੋਤਰਾ

ਬਸੀ ਪਠਾਣਾਂ, 4 ਦਸੰਬਰ

ਪੰਜਾਬ ’ਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਬਸੀ ਪਠਾਣਾਂ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਅੱਜ ਇੱਥੇ ‘ਸਾਡੀ ਸਾਂਝ ਸੰਸਥਾ’ ਦੇ ਬੈਨਰ ਹੇਠ ਕਾਰ ਰੈਲੀ ਕੱਢਦਿਆਂ ਸ਼ਕਤੀ ਪ੍ਰਦਰਸ਼ਨ ਕੀਤਾ। ਇਹ ਕਾਫਲਾ ਬਸੀ ਪਠਾਣਾਂ ਤੋਂ ਸ਼ੁਰੂ ਹੋ ਕੇ ਪਿੰਡ ਘੁਮੰਡਗੜ੍ਹ, ਬਹੇੜ, ਰੈਲੋਂ, ਨੰਦਪੁਰ ਕਲੌੜ ਅਤੇ ਕਜੱਲਮਾਜਰਾ ਹੁੰਦਾ ਹੋਇਆ ਚੁੰਨੀ ਪਹੁੰਚਿਆ ਜਿਥੇ ਹਲਕੇ ਦੇ ਤਕਰੀਬਨ 35 ਪਿੰਡਾਂ ਦੇ ਲੋਕਾਂ ਨੇ ਡਾ. ਮਨੋਹਰ ਸਿੰਘ ਦਾ ਸਨਮਾਨ ਕੀਤਾ।

ਪਿੰਡ ਚੁੰਨੀ ’ਚ ਇੱਕਠ ਨੂੰ ਸੰਬੋਧਨ ਕਰਦਿਆਂ ਡਾ. ਮਨੋਹਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੇ ਸਤਿਕਾਰ ਲਈ ਉਹ ਉਨ੍ਰਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹੀ ਇੱਛਾ ਹੈ ਕਿ ਉਹ ਬਸੀ ਹਲਕੇ ਵਿੱਚ ਰਹਿ ਕੇ ਇਸ ਹਲਕੇ ਦੇ ਸਰਬਪੱਖੀ ਵਿਕਾਸ ਲਈ ਸੇਵਾ ਕਰਦੇ ਰਹਿਣ।ਜ਼ਿਕਰਯੋਗ ਹੈ ਕਿ ਬਸੀ ਪਠਾਣਾਂ ਹਲਕੇ ਤੋਂ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਕਾਂਗਰਸ ਪਾਰਟੀ ਨਾਲ ਸਬੰਧਿਤ ਹਨ, ਜਿਨ੍ਹਾਂ ਸਾਲ 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 10 ਹਜ਼ਾਰ ਤੋਂ ਉਪਰ ਦੇ ਫਰਕ ਨਾਲ ਹਰਾ ਕੇ ਚੋਣ ਜਿੱਤੀ ਸੀ, ਪਰ ਇਸ ਵਾਰ ਇਸ ਹਲਕੇ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੱਲੋਂ ਅਚਾਨਕ ਵਧਾਈਆਂ ਸਿਆਸੀ ਸਰਗਰਮੀਆਂ ਨੇ ਕਈ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ। ਡਾ. ਸਿੰਘ ਨੇ ਬਸੀ ਪਠਾਣਾਂ ’ਚ ਆਪਣਾ ਦਫ਼ਤਰ ਵੀ ਖੋਲ੍ਹ ਦਿੱਤਾ ਹੈ, ਜਿੱਥੇ ਉਹ ਹਰ ਰੋਜ ਹਲਕੇ ਦੇ ਲੋਕਾਂ ਨਾਲ ਸੰਪਰਕ ਕਰਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All