ਸ਼ਸ਼ੀ ਪਾਲ ਜੈਨ
ਖਰੜ, 23 ਫਰਵਰੀ
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖਰੜ ਨੇੜਲੇ ਤਿੰਨ ਸਕੂਲਾਂ ਨੂੰ 10-10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਰੂਬੀ ਨੇ ਦੱਸਿਆ ਕਿ ਮੰਤਰੀ ਵੱਲੋਂ ਅੱਜ ਆਪਣੀ ਰਿਹਾਇਸ਼ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਲਈ 10 ਲੱਖ ਰੁਪਏ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਲਈ 10 ਲੱਖ ਰੁਪਏ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਪਿੰਡ ਘੜੂੰਆਂ ਲਈ ਵੀ 10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਸ ਮੌਕੇ ਨਰਿੰਦਰ ਸਿੰਘ ਗਾਂਧੀ ਸਰਪੰਚ ਘੜੂੰਆਂ, ਰਘੁਬੀਰ ਸਿੰਘ ਸਮਿਤੀ ਮੈਂਬਰ, ਨਿਰਮਲ ਸਿੰਘ ਠੰਡੂ ਸਮਿਤੀ ਮੈਂਬਰ, ਹਰਪਾਲ ਸਿੰਘ ਸਰਪੰਚ ਮਜਾਤੜੀ, ਅਮਰਜੀਤ ਸਿੰਘ ਰੁੜਕੀ, ਹਰਬੰਸ ਲਾਲ ਸਰਪੰਚ ਮਲਕਪੁਰ, ਸ਼ੇਰ ਸਿੰਘ, ਜਗਰਾਜ ਸਿੰਘ, ਮਾਸਟਰ ਪ੍ਰੇਮ ਸਿੰਘ ਆਦਿ ਮੈਂਬਰ ਮੌਜੂਦ ਸਨ।
ਮੋਰਿੰਡਾ (ਸੰਜੀਵ ਤੇਜਪਾਲ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲੇਮਪੁਰ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਫੰਡ ਜਾਰੀ ਕੀਤਾ। ਇਸ ਮੌਕੇ ਚੰਨੀ ਨੇ ਕਿਹਾ ਕਿ ਉਹ ਸਰਕਾਰੀ ਸਕੂਲਾਂ ਦੇ ਸੁਧਾਰ ਵਿੱਚ ਕੋਈ ਕਮੀ ਨਹੀਂ ਛੱਡਣਗੇ। ਸਕੂਲ ਪ੍ਰਿੰਸੀਪਲ ਇੰਦੂਬਾਲਾ ਨੇ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਵਲੋਂ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ। ਇਸ ਮੌਕੇ ਧਰਮਿੰਦਰ ਸਿੰਘ ਸਿੱਧੂ ਸਰਪੰਚ, ਜਰਨੈਲ ਸਿੰਘ ਪੀਏ, ਕੁਲਤਾਰ ਸਿੰਘ, ਸੰਜੀਵ ਅੱਤਰੀ ਅਤੇ ਕਰਮ ਸਿੰਘ ਆਦਿ ਮੌਜੂਦ ਸਨ।