Charanjit Singh Channi: ‘ਆਪ’ ਨੇ ਸੂਬੇ ਦਾ ਵਿਕਾਸ ਨਹੀਂ ਕਰਵਾਇਆ: ਚੰਨੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਜਟਾਣਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਵਿੱਚ ‘ਆਪ’ ਸਰਕਾਰ ਤੋਂ ਚਮਕੌਰ ਸਾਹਿਬ ਵਿੱਚ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਸਾਹਿਬਜ਼ਾਦਿਆਂ ਦੇ ਨਾਮ ’ਤੇ ਸਵਾਗਤੀ ਗੇਟਾਂ ਨੂੰ ਰੰਗ ਰੋਗਨ ਵੀ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਜਟਾਣਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲਾਂ ਵਿੱਚ ‘ਆਪ’ ਸਰਕਾਰ ਤੋਂ ਚਮਕੌਰ ਸਾਹਿਬ ਵਿੱਚ ਉਨ੍ਹਾਂ ਵੱਲੋਂ ਸ਼ੁਰੂ ਕੀਤੇ ਸਾਹਿਬਜ਼ਾਦਿਆਂ ਦੇ ਨਾਮ ’ਤੇ ਸਵਾਗਤੀ ਗੇਟਾਂ ਨੂੰ ਰੰਗ ਰੋਗਨ ਵੀ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਕਿੱਲ ਯੂਨੀਵਰਸਿਟੀ, ਮੋਰਿਡਾ ਅਤੇ ਖਰੜ ਨੇੜਲੇ ਪਿੰਡਾਂ ਵਿੱਚ ਸ਼ੁਰੂ ਕੀਤੇ ਕਾਲਜਾਂ ਵਿੱਚ ਇੱਕ ਇੱਟ ਵੀ ਨਹੀਂ ਲੱਗੀ। ਸਤਲੁਜ ਦਰਿਆ ’ਤੇ ਪੁਲ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਪਰ ‘ਆਪ’ ਸਰਕਾਰ ਨੇ ਆਪਣੇ ਕੋਲੋਂ ਇੱਕ ਰੁਪਇਆ ਨਹੀਂ ਦਿੱਤਾ, ਜਿਹੜੀਆਂ ਗਰਾਂਟਾਂ ਆਈਆਂ ਹਨ ਉਹ ਪੰਦਰਵੇਂ ਵਿੱਤ ਕਮਿਸ਼ਨ ਵਿੱਚੋਂ ਆਈਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਜੀਤ ਸਿੰਘ ਨਵੀ, ਪ੍ਰਧਾਨ ਹਰਬੰਸ ਸਿੰਘ ਪ੍ਰਦੇਸੀ, ਜਗਤਾਰ ਸਿੰਘ, ਪਵਿੱਤਰ ਸਿੰਘ, ਸਾਬਕਾ ਸਰਪੰਚ ਦਿਆਲ ਸਿੰਘ, ਨੰਬਰਦਾਰ ਜਸਵੀਰ ਸਿੰਘ, ਗੁਰਚਰਨ ਸਿੰਘ,ਲਖਵਿੰਦਰ ਸਿੰਘ ਭੂਰਾ ਅਤੇ ਰੋਹਿਤ ਸੱਭਰਵਾਲ ਆਦਿ ਹਾਜ਼ਰ।

