ਚੰਡੀਗੜ੍ਹ ਨੂੰ ਸੋਲਰ ਸਿਟੀ ਬਣਾਉਣ ਲਈ ਚਾਰਾਜੋਈ
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਨੂੰ ਸੋਲਰ ਸਿਟੀ ਬਣਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਰਕਾਰੀ ਇਮਾਰਤਾਂ ’ਤੇ ਸੋਲਰ ਪਲਾਂਟ ਲਗਾਉਣ ਤੋਂ ਬਾਅਦ ਨਿੱਜੀ ਇਮਾਰਤਾਂ ’ਤੇ ਵੀ ਸੋਲਰ ਪਲਾਂਟ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਦੇ ਚਲਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਧਾਨ ਮੰਤਰੀ ਸੋਲਰ ਘਰ ਮੁਫ਼ਤ ਬਿਜਲਾ ਯੋਜਨਾ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਹਿਰ ਵਿੱਚ ਰਿਹਾਇਸ਼ੀ ਇਮਾਰਤਾਂ ਦੀ ਛੱਤ ’ਤੇ ਸੋਲਰ ਪਲਾਂਟ ਲਗਾਉਣ ਵਾਲਿਆਂ ਨੂੰ 78 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੋਲਰ ਘਰ ਯੋਜਨਾ ਤਹਿਤ ਹਰੇਕ ਵਿਅਕਤੀ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੋਲਰ ਪਲਾਂਟ ਲਗਾਉਣ ’ਤੇ ਬਿਜਲੀ ਸਬਸਿਡੀ ਦੇ ਪੈਸੇ ਸਿੱਧੇ ਖਪਤਕਾਰ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾਏ ਜਾਣਗੇ।
Advertisement
Advertisement
