ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਨੌਕਰੀ ਦਿਵਾਉਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਦਿਨਬਾਗ ਸਿੰਘ ਵਾਸੀ ਮਲੋਆ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਆਈਸੀਆਈਸੀਆਈ ਬੈਂਕ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 48,270 ਰੁਪਏ ਦੀ ਧੋਖਾਧੜੀ ਕੀਤੀ ਹੈ। ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। -ਟਨਸ