ਪੱਤਰ ਪ੍ਰੇਰਕ
ਮੋਰਿੰਡਾ, 6 ਅਗਸਤ
ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਮੋਰਿੰਡਾ ਹਲਕੇ ਦੇ ਸ਼ਹੀਦ ਹੋਣ ਵਾਲੇ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਭੇਟ ਕੀਤੇ ਹਨ। ਇਥੋਂ ਦੇ ਕਮਿਊਨਿਟੀ ਹਾਲ ਵਿੱਚ ਕਰਵਾਏ ਇਕ ਸਮਾਗਮ ਦੌਰਾਨ ਹਲਕਾ ਵਿਧਾਇਕ ਵੱਲੋਂ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਭੇਟ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਦੇ ਚੈੱਕ ਹਾਸਲ ਕਰਨ ਵਾਲਿਆਂ ਵਿੱਚ ਮਨਜੀਤ ਕੌਰ ਪਤਨੀ ਸ਼ਹੀਦ ਜਸਵੰਤ ਸਿੰਘ, ਕੁਲਦੀਪ ਕੌਰ ਪਤਨੀ ਸ਼ਹੀਦ ਮਨਦੀਪ ਸਿੰਘ, ਚਰਨਜੀਤ ਕੌਰ ਪਤਨੀ ਸ਼ਹੀਦ ਲਖਵੀਰ ਸਿੰਘ, ਜਸਵੀਰ ਕੌਰ ਪਤਨੀ ਸ਼ਹੀਦ ਭਗਵੰਤ ਸਿੰਘ, ਲਾਲ ਸਿੰਘ ਭਰਾ ਸ਼ਹੀਦ ਸਵਰਨ ਸਿੰਘ ਅਤੇ ਸ੍ਰੀ ਹਰਮਨਦੀਪ ਸਿੰਘ ਪੁੱਤਰ ਸ਼ਹੀਦ ਹਰਦੀਪ ਸਿੰਘ ਵਾਸੀ ਪਿੰਡ ਚਤਾਮਲੀ ਸ਼ਾਮਲ ਹਨ। ਇਸ ਮੌਕੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ, ਗੁਰਮਿੰਦਰ ਸਿੰਘ, ਦਲਜੀਤ ਸਿੰਘ ਚਲਾਕੀ, ਗੁਰਚਰਨ ਸਿੰਘ ਢੋਲਣਮਾਜਰਾ ਤੋਂ ਇਲਾਵਾ ਕਿਸਾਨ ਅਤੇ ‘ਆਪ’ ਆਗੂ ਅਤੇ ਵਰਕਰ ਹਾਜ਼ਰ ਸਨ।