ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੀਜੀਪੀ ਵੱਲੋਂ ਚੈਕਿੰਗ

ਚੰਡੀਗੜ੍ਹ ਦੇ ਨਵੇਂ ਡੀਜੀਪੀ ਸਾਗਰ ਪ੍ਰੀਤ ਹੁੱਡਾ ਨੇ ਸੋਮਵਾਰ ਦੇਰ ਰਾਤ ਨੂੰ ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦਾ ਅਚਨਚੈਤ ਦੌਰਾ ਕੀਤਾ ਹੈ। ਇਸ ਦੌਰਾਨ ਡੀਜੀਪੀ ਸਾਗਰ ਪ੍ਰੀਤ ਹੁੱਡਾ ਰਾਤ ਨੂੰ 12 ਵਜੇ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਣਿਆਂ ਅਤੇ ਪੁਲੀਸ...
Advertisement

ਚੰਡੀਗੜ੍ਹ ਦੇ ਨਵੇਂ ਡੀਜੀਪੀ ਸਾਗਰ ਪ੍ਰੀਤ ਹੁੱਡਾ ਨੇ ਸੋਮਵਾਰ ਦੇਰ ਰਾਤ ਨੂੰ ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦਾ ਅਚਨਚੈਤ ਦੌਰਾ ਕੀਤਾ ਹੈ। ਇਸ ਦੌਰਾਨ ਡੀਜੀਪੀ ਸਾਗਰ ਪ੍ਰੀਤ ਹੁੱਡਾ ਰਾਤ ਨੂੰ 12 ਵਜੇ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਣਿਆਂ ਅਤੇ ਪੁਲੀਸ ਚੌਕੀਆਂ ਵਿੱਚ ਪਹੁੰਚੇ। ਉਨ੍ਹਾਂ ਨੇ ਪੁਲੀਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡੀਜੀਪੀ ਨੇ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਦੀ ਚੌਕਸੀ ਦਾ ਵੀ ਨਿਰੀਖਣ ਕੀਤਾ। ਦੇਰ ਰਾਤ ਡੀਜੀਪੀ ਨੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਲੱਗੇ ਪੁਲੀਸ ਨਾਕਿਆਂ ਦਾ ਵੀ ਜਾਇਜ਼ਾ ਲਿਆ ਹੈ। ਡੀਜੀਪੀ ਨੇ ਨਾਕਾਬੰਦੀ ਦੌਰਾਨ ਪੁਲੀਸ ਅਧਿਕਾਰੀਆਂ ਵੱਲੋਂ ਲੋਕਾਂ ਦੇ ਵਾਹਨ ਰੋਕ ਕੇ ਤਲਾਸ਼ੀ ਲੈਣ ਅਤੇ ਨਾਕਾਬੰਦੀ ਦੇ ਪ੍ਰਬੰਧ ਵੀ ਦੇਖੇ। ਡੀਜੀਪੀ ਦੇ ਬਿਨਾਂ ਦੱਸੇ ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆਂ ਦੇਖ ਚੰਡੀਗੜ੍ਹ ਪੁਲੀਸ ਨੂੰ ਹੱਥਾ-ਪੈਰਾਂ ਦੀ ਪੈ ਗਈ ਹੈ।

Advertisement
Advertisement