ਫ਼ਤਹਿਗੜ੍ਹ ਸਾਹਿਬ: ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਸਹਿਕਾਰੀ ਸਭਾ ਚਨਾਰਥਲ ਖੁਰਦ ਦੇ 96 ਮੈਂਬਰਾਂ ਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਸਕੀਮ ਤਹਿਤ ਕਰੀਬ 6.50 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਦੱਸਿਆ ਕਿ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿੱਚ 70 ਫ਼ੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਗੁਰਬਾਜ਼ ਸਿੰਘ ਰਾਜੂ, ਸਰਪੰਚ ਦਵਿੰਦਰ ਸਿੰਘ ਜੱਲ੍ਹਾ ਤੇ ਸਹਿਕਾਰੀ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਹਾਜ਼ਰ ਸਨ। – ਨਿੱਜੀ ਪੱਤਰ ਪ੍ਰੇਰਕ