ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਨਵੰਬਰ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਸ਼ਹੀਦ ਹੋਏ 6 ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੰਡੇ ਗਏ। ਮੁਹਾਲੀ ਦੇ ਐੱਸਡੀਐੱਮ ਦਫ਼ਤਰ ’ਚ ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਚੈੱਕ ਵੰਡੇ। ਐਸਡੀਐਮ ਸਰਬਜੀਤ ਕੌਰ ਨੇ ਦੱਸਿਆ ਕਿ ਅੱਜ ਕਿਸਾਨ ਰਾਮ ਦਿਆ ਵਾਸੀ ਪਿੰਡ ਖਿਜਰਗੜ੍ਹ, ਬਹਾਦਰ ਸਿੰਘ ਵਾਸੀ ਪਿੰਡ ਦਾਊਂ, ਗਰਜਾ ਸਿੰਘ ਵਾਸੀ ਪਿੰਡ ਕੁਰੜੀ, ਜਤਿੰਦਰ ਸਿੰਘ ਵਾਸੀ ਪਿੰਡ ਰਾਏਪੁਰ, ਹਰਜਿੰਦਰ ਸਿੰਘ ਉਰਫ਼ ਰਾਜੂ ਵਾਸੀ ਪਿੰਡ ਮਨਾਣਾ, ਹਰਵਿੰਦਰ ਸਿੰਘ ਵਾਸੀ ਪਿੰਡ ਨੰਡਿਆਲੀ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਦਿੱਤੇ ਗਏ।