ਚੇਨੀ ਝਪਟ ਕੇ ਔਰਤ ਨੂੰ ਕੀਤਾ ਜ਼ਖ਼ਮੀ : The Tribune India

ਚੇਨੀ ਝਪਟ ਕੇ ਔਰਤ ਨੂੰ ਕੀਤਾ ਜ਼ਖ਼ਮੀ

ਸਿੰਘਪੁਰਾ ਦੀ ਚਿਕਤਸਕ ਹਾਈਟਸ ਦੇ ਗੇਟ ਨੇੜੇ ਵਾਪਰੀ ਘਟਨਾ

ਚੇਨੀ ਝਪਟ ਕੇ ਔਰਤ ਨੂੰ ਕੀਤਾ ਜ਼ਖ਼ਮੀ

ਘਟਨਾ ਬਾਰੇ ਜਾਣਕਾਰੀ ਦਿੰਦੀ ਹੋਏ ਔਰਤ। -ਫੋਟੋ: ਰੂਬਲ

ਹਰਜੀਤ ਸਿੰਘ

ਜ਼ੀਰਕਪੁਰ, 7 ਅਗਸਤ

ਸ਼ਹਿਰ ਵਿੱਚ ਝਪਟਮਾਰ ਨੇ ਇਕ ਔਰਤ ਦੇ ਗਲ ਵਿੱਚ ਪਾਈ ਚੇਨੀ ਝਪਟ ਲਈ ਤੇ ਉਸ ਨੂੰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਏ। ਵੇਰਵਿਆਂ ਅਨੁਸਾਰ ਔਰਤ ਨੂੰ ਖਿੱਚ-ਧੂਹ ਦੌਰਾਨ ਸੱਟਾਂ ਲੱਗੀਆਂ। ਉਸ ਦੀ ਹਾਲਤ ਸਥਿਰ ਹੈ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵਰਿੰਦਰ ਕੌਰ ਪਤਨੀ ਰਵਿੰਦਰ ਸਿੰਘ ਵਾਸੀ ਫਲੈਟ ਨੰਬਰ ਸੀ-2 ਚਿਕਤਸਕ ਹਾਈਟਸ ਸਿੰਘਪੁਰਾ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਸਿੰਘਪੁਰਾ ਬਾਜ਼ਾਰ ਤੋਂ ਵਾਪਸ ਆਪਣੀ ਸੁਸਾਇਟੀ ਨੂੰ ਆ ਰਹੀ ਸੀ। ਇਸੇ ਦੌਰਾਨ ਸੁਸਾਇਟੀ ਦੇ ਗੇਟ ਤੋਂ ਮਹਿਜ਼ 20 ਮੀਟਰ ਦੂਰ ਦੀ ਅਚਾਨਕ ਪਿੱਛੋਂ ਦੋ ਝਪਟਮਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਸ ਦੇ ਗਲ ਵਿੱਚ ਪਾਈ ਸੋਨੇ ਦੀ 5 ਤੋਲੇ ਦੀ ਚੇਨੀ ਝਪਟ ਲਈ। ਇਸ ਤੋਂ ਬਾਅਦ ਝਪਟਮਾਰਾਂ ਨੇ ਔਰਤ ਨੂੰ ਧੱਕਾ ਮਾਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਔਰਤ ਨੂੰ ਕਾਫ਼ੀ ਸੱਟਾਂ ਲੱਗੀਆਂ। ਇਹ ਸਾਰੀ ਵਾਰਦਾਤ ਸੁਸਾਇਟੀ ਦੇ ਗੇਟ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਸੁਸਾਇਟੀ ਵਿੱਚ ਸਹਿਮ ਦਾ ਮਾਹੌਲ ਹੈ। ਸੁਸਾਇਟੀ ਵਾਸੀਆਂ ਨੇ ਐੱਸਐੱਸਪੀ ਮੁਹਾਲੀ ਨੂੰ ਇਲਾਕੇ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਰੋਕਣ ਲਈ ਪੁਲੀਸ ਦੀ ਗਸ਼ਤ ਵਧਾਉਣ ਲਈ ਬੇਨਤੀ ਕੀਤੀ।

ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਰਾਰ ਝਪਟਮਾਰਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਜਗਰੂਪ ਬਰਾੜ, ਹੈਰੀ ਬੈਂਸ, ਰਵੀ ਕਾਹਲੋਂ ਤੇ ਰਚਨਾ ਸਿੰਘ ਨੂੰ ਮੰਤਰੀ ਬਣਾ...

ਸ਼ਹਿਰ

View All