ਛੜਬੜ ਵੱਲੋਂ ਬਸਪਾ ਵਰਕਰਾਂ ਨਾਲ ਮੀਟਿੰਗ
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ...
Advertisement
ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ ਤੇ ਲੁੱਟ-ਖੋਹ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ’ਚ ਨਾਕਾਮ ਰਹੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਸੈਣੀ, ਚਰਨਜੀਤ ਸਿੰਘ ਦੇਵੀਨਗਰ, ਮਾਸਟਰ ਸੁਰਿੰਦਰ ਸਿੰਘ, ਰਾਜ ਕੁਮਾਰ ਝਰਮੜੀ, ਹਰਬੰਸ਼ ਸਿੰਘ ਲਾਲੜੂ, ਬਖਸ਼ੀਸ ਰਾਮ ਕੁਰਲੀ, ਗੁਰਮੀਤ ਸਿੰਘ ਜੋਲੀ, ਮਾਸਟਰ ਸ਼ੇਰ ਸਿੰਘ, ਹਨੀ ਸਿੰਘ ਲਾਲੜੂ, ਕੁਲਵੰਤ ਸਿੰਘ ਸੁੱਖਾ ਜਾਸਤਨਾ, ਮਨਿੰਦਰਜੀਤ ਸਿੰਘ ਜੋਲੀ, ਗੁਰਪ੍ਰੀਤ ਲਾਲੜੂ, ਤਾਰਾ ਚੰਦ ਜਾਸਤਨਾ ਅਤੇ ਨਰਿੰਦਰ ਸਿੰਘ ਹਾਜ਼ਰ ਸਨ।
Advertisement
Advertisement
×