ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਦੇ ਸਥਾਪਨਾ ਦਿਵਸ ਦੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਨਾਗਰਿਕ ਤੱਕ ਦੇਸ਼ ਦੇ ਸੰਵਿਧਾਨ ਦੀ ਦ੍ਰਿਸ਼ਟੀ ਅਤੇ ਅਧਿਕਾਰਾਂ ਨੂੰ ਪਹੁੰਚਾਉਣ ਦੇ ਉਦੇਸ਼ ਨਾਲ ਭ੍ਰਿਸ਼ਟਾਚਾਰ ਵਿਰੋਧੀ ਲਹਿਰ...
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਨਾਗਰਿਕ ਤੱਕ ਦੇਸ਼ ਦੇ ਸੰਵਿਧਾਨ ਦੀ ਦ੍ਰਿਸ਼ਟੀ ਅਤੇ ਅਧਿਕਾਰਾਂ ਨੂੰ ਪਹੁੰਚਾਉਣ ਦੇ ਉਦੇਸ਼ ਨਾਲ ਭ੍ਰਿਸ਼ਟਾਚਾਰ ਵਿਰੋਧੀ ਲਹਿਰ ’ਚੋਂ ਉੱਭਰੀ ਹੈ।
Advertisement
ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸਹੂਲਤਾਂ ਵਰਗੇ ਕੇਵਲ ਅਧਿਕਾਰ ਹੀ ਨਹੀਂ ਦਿੱਤੇ, ਬਲਕਿ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਵੀ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਪੂਰੀ ਮਿਹਨਤ ਤੇ ਲਗਨ ਨਾਲ ਲੋਕ ਸੇਵਾ ਵੱਲ ਵਧ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਵਧਦੀ ਰਹੇਗੀ।
Advertisement
