ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ

ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਹੋਣਗੇ ਸ਼ਾਮਲ
ਫਾਈਲ ਫੋਟੋ।
Advertisement

ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ ਦੇ ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਵੱਲੋਂ ਮੀਟਿੰਗ ਵਿੱਚ ਹੜ੍ਹ ਪ੍ਰਬੰਧਨ ਲਈ ਜ਼ਮੀਨੀ ਪੱਧਰ ਉੱਤੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਹੋਰ ਵੀ ਅਹਿਮ ਫੈਸਲੇ ਲਏ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦੌਰਾ ਕਰ ਰਹੇ ਹਨ। ਜਿਨ੍ਹਾਂ ਨੇ ਆਪਣਾ ਸਰਕਾਰੀ ਹੈਲੀਕਾਪਟਰ ਵੀ ਲੋਕਾਂ ਦੀ ਸੇਵਾ ਵਿੱਚ ਲਗਾ ਦਿੱਤਾ ਹੈ। ਦੂਜੇ ਪਾਸੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਹੋਰ ਵਿਧਾਇਕ ਵੀ ਵੱਖ ਵੱਖ ਇਲਾਕਿਆਂ ਵਿੱਚ ਜੁਟੇ ਹੋਏ ਹਨ। ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਅਤੇ ਉਨਾਂ ਨੂੰ ਸੁਰੱਖਿਤ ਥਾਵਾਂ ਤੇ ਪਹੁੰਚਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ।

Advertisement

Advertisement
Show comments