ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
5 ਸਤੰਬਰ ਤੋਂ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਸਨ ਮੁੱਖ ਮੰਤਰੀ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ਼ਾਮ ਵੇਲੇ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਸਾਢੇ ਚਾਰ ਵਜੇ ਹਸਪਤਾਲ ਵਿੱਚੋਂ ਘਰ ਲਈ ਰਵਾਨਾ ਹੋਏ।
Advertisement
ਮੁੱਖ ਮੰਤਰੀ ਭਗਵੰਤ ਮਾਨ ਪੱਤਰਕਾਰਾਂ ਨਾਲ ਕੋਈ ਗੱਲ ਕੀਤੇ ਬਿਨਾਂ ਗੱਡੀ ਵਿੱਚ ਬੈਠਿਆਂ ਹੀ ਸਿਰਫ ਹੱਥ ਜੋੜ ਕੇ ਫਤਿਹ ਬੁਲਾ ਰਵਾਨਾ ਹੋਏ।
ਉਹ 5 ਸਤੰਬਰ ਦੀ ਰਾਤ ਤੋਂ ਮੁਹਾਲੀ ਦੇ ਫੇਜ਼ ਅੱਠ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਪੰਜ ਦਿਨਾਂ ਤੋਂ ਬੁਖ਼ਾਰ ਅਤੇ ਇਨਫ਼ੈਕਸ਼ਨ ਤੋਂ ਪੀੜਤ ਸਨ। ਉਨ੍ਹਾਂ ਦਾ ਪਹਿਲੇ ਦੋ ਦਿਨ ਮੁੱਖ ਮੰਤਰੀ ਰਿਹਾਇਸ਼ ਉੱਤੇ ਹੀ ਇਲਾਜ ਕੀਤਾ ਗਿਆ ਪਰ ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ।
Advertisement