DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਤਨ ਟਾਟਾ ਦੀ ਮੌਤ ’ਤੇ ਦੁੱਖ ਜ਼ਾਹਰ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ: ਭਗਵੰਤ ਮਾਨ
  • fb
  • twitter
  • whatsapp
  • whatsapp
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 10 ਅਕਤੂਬਰ

Advertisement

Bhagwant Mann on Ratan Tata Demise: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਬੁੱਧਵਾਰ ਦੇਰ ਰਾਤ ਮੁੰਬਈ ਵਿਖੇ ਆਖਰੀ ਸਾਹ ਲਿਆ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਇਸ ਸਬੰਧੀ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਕੀਤੀ ਇਕ ਪੋਸਟ ਵਿਚ ਮਾਨ ਨੇ ਟਾਟਾ ਸਨਜ਼ ਨੂੰ 'ਗਲੋਬਲ ਪਾਵਰਹਾਊਸ' ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿੱਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ।

ਭਗਵੰਤ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ ਦੀ ਮੌਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿੱਚ ਪੂਰਨਾ ਬਹੁਤ ਮੁਸ਼ਕਲ ਹੈ।

ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ:

ਵਰਲੀ ਸ਼ਮਸ਼ਾਨਘਾਟ ਵਿੱਚ ਹੋਵੇਗਾ ਰਤਨ ਟਾਟਾ ਦਾ ਅੰਤਿਮ ਸੰਸਕਾਰ

ਦਿਲਜੀਤ ਨੇ ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਅੱਧ-ਵਿਚਾਲੇ ਰੋਕਿਆ ਸ਼ੋਅ

Advertisement
×