ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਬਨਿਟ ਮੀਟਿੰਗ: ਹਸਪਤਾਲ ’ਚੋਂ ਵਰਚੁਅਲੀ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਵੀ ਲਈ ਮੁੱਖ ਮੰਤਰੀ ਦੀ ਖ਼ਬਰਸਾਰ
Advertisement

ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Advertisement

ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵੀ ਹਸਪਤਾਲ ਵਿੱਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ‌ ਕੇ ਗਏ ਸਨ। ਪੁਲੀਸ ਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਤਿਆਰੀਆਂ ਨਾਲ ਇਹ ਤਾਂ ਯਕੀਨੀ ਹੋ ਗਿਆ ਹੈ ਕਿ ਮੁੱਖ ਮੰਤਰੀ ਨੂੰ ਅਜੇ ਕੁਝ ਹੋਰ ਸਮਾਂ ਹਸਪਤਾਲ ਵਿੱਚ ਰਹਿਣਾ ਪਏਗਾ।

ਇਸ ਦੌਰਾਨ ਰਾਜ ਸਭਾ ਮੈਂਬਰ ਤੇ ‘ਆਪ’ ਆਗੂ ਸੰਜੈ ਸਿੰਘ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਨ ਲਈ ਫੋਰਟਿਸ ਹਸਪਤਾਲ ਪਹੁੰਚੇ। ਮੁਲਾਕਾਤ ਉਪਰੰਤ ਸੰਜੈ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਜਲਦੀ ਹੀ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਣਗੇ।

Advertisement
Tags :
CM Bhagwant MannPunjab cabinet meetingvirtual Meetingਪੰਜਾਬ ਕੈਬਨਿਟ ਮੀਟਿੰਗਮੁੱਖ ਮੰਤਰੀ ਭਗਵੰਤ ਮਾਨਵਰਚੁਅਲ ਬੈਠਕ
Show comments