ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦੇਣਗੇ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ‘ਆਪ’ ਵਿਧਾਇਕ

ਮੁਸੀਬਤ ਸਮੇਂ ਸਰਕਾਰ ਲੋਕਾਂ ਨੂੰ ਬਚਾੳੁਣ ਲੲੀ ਵਚਨਬੱਧ: ਭਗਵੰਤ ਮਾਨ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਇਹ ਅਜਿਹਾ ਸਮਾਂ ਹੈ, ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦੀ ਬਾਂਹ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ।

Advertisement

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਮਿਲ ਕੇ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Advertisement
Tags :
AAP newsbhagwant maanlatest punjabi newspunjab floodpunjabi news latestpunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿੳੁਨ
Show comments