ਮੁੱਖ ਮੰਤਰੀ ਨੇ ਬਜਟ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਸੱਦੀ
5 ਮਾਰਚ ਨੂੰ ਦੁਪਹਿਰ 1.30 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 6 ਮਾਰਚ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 5 ਮਾਰਚ ਨੂੰ ਦੁਪਹਿਰ ਡੇਢ ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਵਾਰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੀ ਸਨਅਤੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਦੀ ਨਵੀਂ ਸਨਅਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ।
Advertisement
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 8 ਮਾਰਚ ਤੋਂ ਸ਼ੁਰੂ ਹੋਵੇਗਾ। ਜਦੋਂ ਕਿ ਵਿੱਤੀ ਵਰੇ 2026-27 ਲਈ ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ।
Advertisement
Advertisement
×

