DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anti-Sacrilege act: ਮੁੱਖ ਮੰਤਰੀ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਕਮੇਟੀ ਦੀ ਮੀਟਿੰਗ ਸੱਦੀ

Anti-Sacrilege act: 27 ਸਤੰਬਰ ਨੂੰ ਦੁਪਹਿਰੇ 1 ਵਜੇ ਚੰਡੀਗਡ਼੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ (Anti-Sacrilege act) ਸਬੰਧੀ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 27 ਸਤੰਬਰ ਦਿਨ ਐਤਵਾਰ ਨੂੰ ਦੁਪਹਿਰੇ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।
ਮੁੱਖ ਮੰਤਰੀ ਨੇ ਮੀਟਿੰਗ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਰਾਮਪੁਰ ਖੇੜੀ ਦੇ ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਤੇ ਪੀ ਪੀ ਐੱਸ ਸੀ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪੌਲ ਸਿੰਘ ਸ਼ਾਮਲ ਹੋਣਗੇ।
ਇਸ ਲਈ ਮੁੱਖ ਮੰਤਰੀ ਨੇ ਸੱਤਾਂ ਮੈਂਬਰਾਂ ਨੂੰ ਲਿਖਤੀ ਤੌਰ ’ਤੇ ਪੱਤਰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ’ਤੇ ਕੁਝ ਇਤਰਾਜ ਜਤਾਏ ਸਨ ਅਤੇ ਸਮੂਹ ਵਿਧਾਨ ਸਭਾ ਨੂੰ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਐਕਟ ਵਿੱਚ ਸੋਧ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸ ਵੱਲੋਂ ਸੋਧ ਐਕਟ ਵਿਚ ਕੀਤੀਆਂ ਜੋਣ ਵਾਲੀਆਂ ਸੋਧਾਂ ਬਾਰੇ ਆਪਣੀ ਰਾਏ ਦਿੱਤੀ ਜਾਵੇਗੀ।
ਮੀਟਿੰਗ ਸਬੰਧੀ ਜਾਰੀ ਕੀਤਾ ਗਿਆ ਗਿਆ ਪੱਤਰ।
ਮੀਟਿੰਗ ਸਬੰਧੀ ਜਾਰੀ ਕੀਤਾ ਗਿਆ ਗਿਆ ਪੱਤਰ।
Advertisement
×