DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਸ਼ੁਕਰਾਨਾ ਯਾਤਰਾ’ ਦੌਰਾਨ ਭਾਜਪਾ ਤੇ ਵਰੇ ਮੁੱਖ ਮੰਤਰੀ ਮਾਨ; ‘ਦੇਸ਼ ਭਗਤੀ ਦੇ ਸਰਟੀਫਿਕੇਟ ਵੰਡਣ ਤੋਂ ਪਹਿਲਾਂ ਆਪਣਾ ਇਤਿਹਾਸ ਦੇਖੋ’

ਬਠਿੰਡਾ ਵਿੱਚ ‘ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਤੇ RSS ’ਤੇ ਸਾਧੇ ਤਿੱਖੇ ਨਿਸ਼ਾਨੇ

  • fb
  • twitter
  • whatsapp
  • whatsapp
featured-img featured-img
‘ਸ਼ੁਕਰਾਨਾ ਯਾਤਰਾ’ ਦੌਰਾਨ ਭਾਜਪਾ ਤੇ ਵਰੇ ਮੁੱਖ ਮੰਤਰੀ ਮਾਨ;
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਆਪਣੀ ‘ਸ਼ੁਕਰਾਨਾ ਯਾਤਰਾ’ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਰ.ਐੱਸ.ਐੱਸ. ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਮਾਨ ਨੇ ਭਾਜਪਾ ’ਤੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਅਤੇ ਲੋਕਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਫ਼ਸਲ ਉੱਗ ਸਕਦੀ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਨਹੀਂ ਪੁੰਗਰ ਸਕਦਾ।

ਪੱਛਮੀ ਬੰਗਾਲ ਦੀ ਹਿੰਸਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਕਾਰਜਸ਼ੈਲੀ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀ ਹੈ। ਉਨ੍ਹਾਂ ’ਤੇ ਦੇਸ਼ ਧਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕਰਨ ਵਾਲੇ ਭਾਜਪਾ ਆਗੂਆਂ ਨੂੰ ਜਵਾਬ ਦਿੰਦਿਆਂ ਮਾਨ ਨੇ ਕਿਹਾ, “ਸੁਨੀਲ ਜਾਖੜ ਸਾਹਿਬ, ਤੁਸੀਂ ਤਜਰਬੇਕਾਰ ਹੋ, ਪਰ ਕੀ ਹੁਣ ਉਹ ਸਾਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡਣਗੇ ਜਿਨ੍ਹਾਂ ਨੇ 52 ਸਾਲ ਆਪਣੇ ਨਾਗਪੁਰ ਵਾਲੇ ਹੈੱਡਕੁਆਰਟਰ ’ਤੇ ਤਿਰੰਗਾ ਨਹੀਂ ਲਹਿਰਾਇਆ?”

Advertisement

ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ, ਭਾਜਪਾ ਸਿਆਸਤ ਨਾ ਕਰੇ

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ 1947 ਦੀ ਵੰਡ ਵੇਲੇ ਭਾਜਪਾ ਆਗੂਆਂ ਦਾ ਕੋਈ ਰਿਸ਼ਤੇਦਾਰ ਮਰਿਆ ਸੀ? ਉਨ੍ਹਾਂ ਕਿਹਾ ਕਿ ਉਸ ਵੇਲੇ ਮਰਨ ਵਾਲੇ 10 ਲੱਖ ਲੋਕ ਪੰਜਾਬੀਆਂ ਦੇ ਸਾਕ-ਸੰਬੰਧੀ ਸਨ, ਇਸ ਲਈ ਸਾਨੂੰ ਆਜ਼ਾਦੀ ਦੀ ਕੀਮਤ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਵੰਡ ਪਾਊ ਸਿਆਸਤ ਹੋਰਨਾਂ ਸੂਬਿਆਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਸਭ ਭਾਈਚਾਰੇ ਗੁਰਪੁਰਬ, ਰਾਮ ਨੌਮੀ ਅਤੇ ਹਨੂਮਾਨ ਜਯੰਤੀ ਰਲ ਕੇ ਮਨਾਉਂਦੇ ਹਨ।

Advertisement

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੀ ਮਸ਼ਹੂਰ ‘ਕਿਕਲੀ’ ਰਾਹੀਂ ਬਾਦਲ ਪਰਿਵਾਰ ’ਤੇ ਵਿਅੰਗ ਕੀਤੇ ਅਤੇ ਕਾਂਗਰਸ ਦੀ ਵੀ ਨਿਖੇਧੀ ਕੀਤੀ। ਇਹ ਯਾਤਰਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਪਾਸ ਹੋਣ ਦੀ ਖ਼ੁਸ਼ੀ ਵਿੱਚ ਕੱਢੀ ਜਾ ਰਹੀ ਹੈ।

ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਅੱਜ ਬਠਿੰਡਾ ਵਿੱਚ ਸੁਰੱਖਿਆ ਦੇ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਬਰਨਾਲਾ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਵੀ ਲਿਆ। ਮਾਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਭਲਕੇ ਫ਼ਤਹਿਗੜ੍ਹ ਸਾਹਿਬ ਵਿਖੇ ਇਸ ਯਾਤਰਾ ਦੀ ਸਮਾਪਤੀ ਹੋਵੇਗੀ।

Advertisement
×