ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਗਵੰਤ ਮਾਨ ਦੀ ਖ਼ਬਰਸਾਰ ਲੈਣ ਲਈ ਫੋਰਟਿਸ ਹਸਪਤਾਲ ਪੁੱਜੇ ਮੁੱਖ ਮੰਤਰੀ ਨਾਇਬ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ...
ਫਾਈਲ ਫੋਟੋ।
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ ਦੀ ਸਿਹਤ ਦਾ ਹਾਲ ਪੁੱਛਿਆ। ਉਪਰੰਤ ਨਾਇਬ ਸੈਣੀ ਮੀਡੀਆ ਨਾਲ ਕੋਈ ਗੱਲ ਕਰੇ ਬਿਨਾਂ ਹਸਪਤਾਲ ਵਿੱਚੋਂ ਚਲੇ ਗਏ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਆਮ ਆਦਮੀ ਪਾਰਟੀ ਦੇ ਕਈ ਆਗੂ ਜਿਨ੍ਹਾਂ ਵਿੱਚ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਕਈ ਵਿਧਾਇਕ ਜਿਨ੍ਹਾਂ ਵਿੱਚ ਕੁਲਵੰਤ ਸਿੰਘ, ਗੁਰਲਾਲ ਘਨੌਰ, ਸ਼ੈਰੀ ਕਲਸੀ ਆਦਿ ਸ਼ਾਮਿਲ ਹਨ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਆ ਚੁੱਕੇ ਹਨ। ਹਾਲਾਂਕਿ ਕਿਸੇ ਵਿਰੋਧੀ ਪਾਰਟੀ ਦਾ ਕੋਈ ਆਗੂ ਜਾਂ ਨੁਮਾਇੰਦਾ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਹਸਪਤਾਲ ਪਹੁੰਚਿਆ ਹੈ।

Advertisement

Advertisement
Tags :
Bhagwant MannHaryana CM Nayab Singh Sainiਪੰਜਾਬੀ ਖ਼ਬਰਾਂਫੋਰਟਿਸ ਹਸਪਤਾਲਮੁੱਖ ਮੰਤਰੀ ਨਾਇਬ ਸਿੰਘ ਸੈਣੀਮੁੱਖ ਮੰਤਰੀ ਭਗਵੰਤ ਮਾਨ
Show comments