DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chief Minister Naib Singh Saini: 24 ਫ਼ਸਲਾਂ ਐੱਮ ਐੱਸ ਪੀ ’ਤੇ ਖ਼ਰੀਦਾਂਗੇ: ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿੱਚ ਹੋਏ ਸੂਬਾ ਪੱਧਰੀ ਪ੍ਰਧਾਨ ਮੰਤਰੀ ਕਿਸਾਨ ਉਤਸਵ ਦਿਵਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਪੱਛਮੀ ਬੰਗਾਲ ਦੇ ਹੁਗਲੀ ਦੇ ਤਾਰਕੇਸ਼ਵਰ ਤੋਂ ਪ੍ਰਧਾਨ ਮੰਤਰੀ ਨਰਿੰਦਰ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਹੋਏ ਖੇਤੀ ਵਿਭਾਗ ਦੇ ਅਧਿਕਾਰੀ।
Advertisement

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿੱਚ ਹੋਏ ਸੂਬਾ ਪੱਧਰੀ ਪ੍ਰਧਾਨ ਮੰਤਰੀ ਕਿਸਾਨ ਉਤਸਵ ਦਿਵਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਪੱਛਮੀ ਬੰਗਾਲ ਦੇ ਹੁਗਲੀ ਦੇ ਤਾਰਕੇਸ਼ਵਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਸੁਣਿਆ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਤਹਿਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,880 ਕਰੋੜ ਰੁਪਏ ਤੋਂ ਵੱਧ ਦੀ ਰਕਮ ਔਨਲਾਈਨ ਟ੍ਰਾਂਸਫਰ ਕੀਤੀ। ਇਨ੍ਹਾਂ ਵਿੱਚੋਂ ਹਰਿਆਣਾ ਦੇ ਕਿਸਾਨਾਂ ਦੇ ਖਾਤਿਆਂ ਵਿੱਚ 319.13 ਕਰੋੜ ਰੁਪਏ ਜਾਰੀ ਕੀਤੇ ਗਏ। ਸ੍ਰੀ ਸੈਣੀ ਨੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੀ ਰਕਮ ਨਾਲ ਹਰਿਆਣਾ ਦੇ ਕਿਸਾਨਾਂ ਨੂੰ 23 ਕਿਸ਼ਤਾਂ ਵਿੱਚ ਕੁੱਲ 7881.60 ਕਰੋੜ ਰੁਪਏ ਮਿਲੇ ਹਨ। ਉਨ੍ਹਾਂ ਨੇ ਕਿਸਾਨ ਭਲਾਈ ਨੂੰ ਸਰਕਾਰ ਦੀ ਤਰਜੀਹ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਦੀਆਂ ਸਾਰੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵ ਅੱਜ ਸਮਾਜ ਨੂੰ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਹੇ ਹਨ। ਕੀਟਨਾਸ਼ਕ ਅਤੇ ਰਸਾਇਣਕ ਰਹਿੰਦ-ਖੂੰਹਦ ਸਾਡੇ ਭੋਜਨ ਰਾਹੀਂ ਮਨੁੱਖੀ ਸਰੀਰ ਤੱਕ ਪਹੁੰਚ ਰਹੇ ਹਨ। ਇਨ੍ਹਾਂ ਦਾ ਅਸਰ ਨਵਜੰਮੇ ਬੱਚਿਆਂ ਤੱਕ ਵੀ ਹੋ ਰਿਹਾ ਹੈ। ਇਸੇ ਲਈ ਹਰਿਆਣਾ ’ਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

Advertisement

ਇਸ ਮੌਕੇ ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਉਪ ਪ੍ਰਧਾਨ ਓਮ ਪ੍ਰਕਾਸ਼ ਦੇਵੀਨਗਰ, ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ, ਹਰਿਆਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇਂਦਰ ਕੁਮਾਰ, ਡਾਇਰੈਕਟਰ ਜਨਰਲ ਰਾਜ ਨਾਰਾਇਣ ਕੌਸ਼ਿਕ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਮੀਡੀਆ ਸਕੱਤਰ ਪ੍ਰਵੀਨ ਅਤਰੇ ਆਦਿ ਮੌਜੂਦ ਸਨ।

Advertisement

Advertisement
×