ਮੁੱਖ ਮੰਤਰੀ ਨੇ 271 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮਿਊਂਸਿਪਲ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ 271 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸਥਾਨਕ ਸਰਕਾਰਾਂ ਵਿਭਾਗ, ਸਿੱਖਿਆ ਵਿਭਾਗ, ਨਗਰ ਸੁਧਾਰ ਟਰੱਸਟ, ਆਬਕਾਰੀ ਵਿਭਾਗ ਸਣੇ ਹੋਰਨਾਂ ਵਿਭਾਗਾਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੌਰਾਨ ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਸਖਤ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਵਿੱਚ ਨੌਜਵਾਨਾਂ ਨੂੰ ਸਿਫਾਰਸ਼ਾਂ ਨਾਲ ਨੌਕਰੀਆਂ ਮਿਲਦੀਆਂ ਸਨ ਪਰ ਮੌਜੂਦਾ ਸਰਕਾਰ ਬਿਨਾਂ ਕਿਸੇ ਸਿਫਾਰਸ਼ ਤੋਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
Advertisement
Advertisement