ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ: ਚੱਢਾ

ਬਲਵਿੰਦਰ ਰੈਤ ਨੂਰਪੁਰ ਬੇਦੀ, 10 ਜੁਲਾਈ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵਧੀਆ ਤੇ ਆਧੁਨਿਕ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ...
Advertisement

ਬਲਵਿੰਦਰ ਰੈਤ

ਨੂਰਪੁਰ ਬੇਦੀ, 10 ਜੁਲਾਈ

Advertisement

ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵਧੀਆ ਤੇ ਆਧੁਨਿਕ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸਕੀਮ ਮੰਨੀ ਜਾ ਰਹੀ ਹੈ। ਇਸ ਯੋਜਨਾ ਤਹਿਤ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਤੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਪਹਿਲਾਂ ਸਰਕਾਰੀ ਯੋਜਨਾ ਤਹਿਤ 5 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਜਾਂਦਾ ਸੀ, ਜਿਸ ਵਿੱਚ ਹੁਣ 5 ਲੱਖ ਹੋਰ ਜੋੜ ਕੇ ਕੁੱਲ ਲਾਭ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਹ ਲਾਭ ਸਰਕਾਰੀ ਹੀ ਨਹੀਂ, ਸਗੋਂ ਚੁਣੇ ਹੋਏ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮਿਲੇਗਾ। ਇਹ ਯੋਜਨਾ ਆਉਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਭਰ ਵਿੱਚ ਲਾਗੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀ ਸਿਹਤ ਖੇਤਰ ਵਿੱਚ ਇੱਕ ਨਵੀਂ ਇਨਕਲਾਬੀ ਪਹਿਲ ਸਾਬਤ ਹੋਵੇਗੀ।

Advertisement