ਸੇਂਟ ਜੋਸਫਜ਼ ਸਕੂਲ ’ਚ ਬਾਲ ਦਿਵਸ ਮਨਾਇਆ
ਸੇਂਟ ਜੋਸਫਜ਼ ਸਕੂਲ ਖਮਾਣੋਂ ’ਚ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਰਜਿਤਾ ਰਜਨੀਸ਼ ਨਾਇਰ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਜਨਮ ਦਿਨ ’ਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾ ਨੂੰ ਸਿੱਖਿਆ, ਸਿਹਤ ਤੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ।...
Advertisement
ਸੇਂਟ ਜੋਸਫਜ਼ ਸਕੂਲ ਖਮਾਣੋਂ ’ਚ ਬਾਲ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਰਜਿਤਾ ਰਜਨੀਸ਼ ਨਾਇਰ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਜਨਮ ਦਿਨ ’ਤੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾ ਨੂੰ ਸਿੱਖਿਆ, ਸਿਹਤ ਤੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਕੌਮੀ ਸਰਮਾਇਆ ਅਤੇ ਜੋ ਚੰਗੇ ਨਾਗਰਿਕ ਬਣ ਕੇ ਦੇਸ਼ ਨੂੰ ਬੁਲੰਦੀਆਂ ਤੱਕ ਲੈ ਜਾਂਦੇ ਹਨ। ਸਕੂਲ ਦੇ ਡਾਇਰੈਕਟਰ ਜਗਮਿੰਦਰ ਸਿੰਘ ਭੰਗੂ ਵੱਲੋ ਬੱਚਿਆ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਕਵਿਤਾਵਾਂ, ਭਾਸ਼ਣ ਤੇ ਹੋਰ ਵੰਨਗੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Advertisement
Advertisement
×

