ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ਵਿੱਚ ਹੈਜ਼ੇ ਦੀ ਪੁਸ਼ਟੀ

ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ਵਿੱਚ ਹੈਜ਼ੇ ਦੀ ਪੁਸ਼ਟੀ

ਪੀਰਮੁਛੱਲਾ ਖੇਤਰ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਲਾਏ ਗਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ।- ਫੋਟੋ: ਰੂਬਲ

ਹਰਜੀਤ ਸਿੰਘ

ਜ਼ੀਰਕਪੁਰ, 15 ਸਤੰਬਰ

ਪੀਰਮੁਛੱਲਾ ਖੇਤਰ ਵਿੱਚ ਦੂਸ਼ਿਤ ਪਾਣੀ ਨਾਲ ਫੈਲੀ ਬਿਮਾਰੀ ਦੇ ਮਰੀਜ਼ ਰੋਜ਼ਾਨਾ ਵਧਦੇ ਜਾ ਰਹੇ ਹਨ। ਖੇਤਰ ਵਿੱਚ ਅੱਜ 17 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਬੁਖ਼ਾਰ, ਉਲਟੀਆਂ ਤੇ ਦਸਤ ਦੀ ਸ਼ਿਕਾਇਤ ਆ ਰਹੀ ਹੈ। ਇਸ ਤੋਂ ਪਹਿਲਾਂ 225 ਦੇ ਕਰੀਬ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਥੇ ਪਹਿਲਾਂ ਸਾਹਮਣੇ ਆਏ ਮਰੀਜ਼ਾਂ ਵਿੱਚੋਂ 35 ਨੂੰ ਹੈਜ਼ੇ ਦੀ ਪੁਸ਼ਟੀ ਹੋਈ ਹੈ। ਅੱਜ ਚਾਰ ਮਰੀਜ਼ ਹੈਜ਼ੇ ਦੇ ਆਏ ਹਨ। ਦੂਜੇ ਪਾਸੇ ਅੱਜ ਸਿਹਤ ਵਿਭਾਗ ਵੱਲੋਂ ਇਥੋਂ ਲਏ ਦਸ ਪਾਣੀ ਦੇ ਸੈਂਪਲਾਂ ਵਿੱਚੋਂ ਸੱਤ ਸੈਂਪਲ ਫੇਲ੍ਹ ਆਏ ਹਨ। ਫੇਲ੍ਹ ਆਏ ਸੈਂਪਲਾਂ ਵਿੱਚ ਬੈਕਟੀਰੀਆ ਰਲਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੇ ਅੱਜ ਸਪਸ਼ਟ ਕੀਤਾ ਕਿ ਇਸ ਖੇਤਰ ਵਿੱਚ ਹੈਜ਼ਾ ਫੈਲ ਗਿਆ ਹੈ। ਅੱਜ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਸਫਰ ਗਿਰੀਸ਼ ਵਰਮਾ ਤੇ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਵੱਲੋਂ ਮੌਕੇ ਦਾ ਦੌਰਾ ਕੀਤਾ ਗਿਆ।

ਇਸ ਸਬੰਧੀ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਦੀ ਐੱਸ.ਐੱਮ.ਓ. ਡਾ. ਪੌਮੀ ਚਤਰਥ ਨੇ ਦੱਸਿਆ ਕਿ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲਾਂ ਹੀ ਬੰਦ ਕਰਵਾ ਕੇ ਟੈਂਕਰਾਂ ਨਾਲ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤਰ ਵਿੱਚ ਸਿਹਤ ਵਿਭਾਗ ਵੱਲੋਂ ਕੈਂਪ ਲਾ ਕੇ ਲੋੜੀਂਦੀ ਦਵਾਈਆਂ ਤੇ ਹੋਰ ਸਾਮਾਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ 17 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਦਸ ਨੂੰ ਹਸਪਤਾਲ ’ਚ ਦਾਖ਼ਲ ਕੀਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All