ਪੱਤਰ ਪ੍ਰੇਰਕ
ਚੰਡੀਗੜ੍ਹ, 26 ਅਕਤੂਬਰ
ਚੰਡੀਗੜ੍ਹ ਵਿੱਚ ਅੱਜ ਕਰੋਨਾਵਾਇਰਸ ਦੇ ਚਾਰ ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 47 ਨਵੇਂ ਕੇਸ ਸਾਹਮਣੇ ਆਏ ਹਨ। ਸ਼ਹਿਰ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਦਾ ਕੁੱਲ ਅੰਕੜਾ 14085 ਹੋ ਗਿਆ ਹੈ ਅਤੇ ਅੱਜ 63 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋ ਗਿਆ। ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 633 ਰਹਿ ਗਈ ਹੈ। ਸੈਕਟਰ 36 ਵਾਸੀ 83 ਸਾਲਾ ਬਜ਼ੁਰਗ ਔਰਤ ਦੀ ਫੋਰਟਿਸ ਹਸਪਤਾਲ ਮੁਹਾਲੀ, ਸੈਕਟਰ 38-ਵੈਸਟ ਦੇ 58 ਸਾਲਾ ਵਿਅਕਤੀ ਦੀ ਪੀਜੀਆਈ, ਸੈਕਟਰ 35 ਵਾਸੀ 77 ਸਾਲਾ ਔਰਤ ਦੀ ਮੁਕਟ ਹਸਪਤਾਲ ਚੰਡੀਗੜ੍ਹ, ਸੈਕਟਰ 4 ਵਾਸੀ 78 ਸਾਲਾ ਵਿਅਕਤੀ ਦੀ ਮੈਕਸ ਹਸਪਤਾਲ ਮੁਹਾਲੀ ਵਿੱਚ ਮੌਤ ਹੋ ਗਈ ਹੈ। ਤਿੰਨ ਮਰੀਜ਼ ਕਰੋਨਾ ਦੇ ਨਾਲ ਬਲੱਡ ਪ੍ਰੈਸ਼ਰ ਤੇ ਸ਼ੂਗਰ ਤੋਂ ਪੀੜਤ ਸਨ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਇਕ ਮਰੀਜ਼ ਦੀ ਮੌਤ ਹੋ ਗਈ। ਹੁਣ ਤੱਕ 233 ਮੌਤਾਂ ਹੋ ਚੁੱਕੀਆਂ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 12 ਹਜ਼ਾਰ 118 ’ਤੇ ਪਹੁੰਚ ਗਈ ਹੈ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ।
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ’ਚ ਕਰੋਨਾਵਾਇਰਸ ਦੇ 10 ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਪੰਚਕੂਲਾ ਸ਼ਹਿਰ ਦੇ ਪੰਜ ਕੇਸ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੁੱਲ 110 ਐਕਟਿਵ ਕੇਸ ਹਨ ਤੇ ਜ਼ਿਲ੍ਹੇ ਦਾ ਰਿਕਵਰੀ ਰੇਟ 96 ਫ਼ੀਸਦ ਹੈ।