ਪੱਤਰ ਪ੍ਰੇਰਕ
ਚੰਡੀਗੜ੍ਹ, 17 ਅਕਤੂਬਰ
ਚੰਡੀਗੜ੍ਹ ਵਿੱਚ ਅੱਜ ਕਰੋਨਾਵਾਇਰਸ ਦੇ ਇਕ ਮਰੀਜ਼ ਦੀ ਮੌਤ ਹੋ ਗਈ ਜਦੋਂਕਿ 54 ਹੋਰ ਨਵੇਂ ਮਰੀਜ਼ ਸਾਹਮਣੇ ਆਏ। ਮ੍ਰਿਤਕ ਵਿਅਕਤੀ ਪਿੰਡ ਡੱਡੂਮਾਜਰਾ ਦਾ ਵਸਨੀਕ 63 ਸਾਲਾ ਵਿਅਕਤੀ ਸੀ ਜਿਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਪੀੜਤ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ 43 ਹੋਰ ਨਵੇਂ ਕੇਸ ਸਾਹਮਣੇ ਆਏ।
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 37 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਮਰਨ ਵਾਲਾ ਬਜ਼ੁਰਗ ਪਿੰਜੌਰ ਦਾ ਰਹਿਣਾ ਵਾਲਾ ਸੀ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਛੇ ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦੋਂਕਿ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦਿੱਤੀ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਅੱਜ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਇਕ ਨਵਾਂ ਕੇਸ ਸਾਹਮਣੇ ਆਇਆ ਹੈ।