ਕਰੋਨਾਵਾਇਰਸ: ਚੰਡੀਗੜ੍ਹ ਵਿੱਚ ਸੱਤ ਦਿਨਾਂ ਲਈ ਸਖ਼ਤੀ

ਸਰਕਾਰੀ ਦਫ਼ਤਰ ਪੰਜ ਵਜੇ ਹੋਣਗੇ ਬੰਦ; ਪਾਰਕ ਵੀ 4 ਘੰਟੇ ਖੁੱਲ੍ਹੇ ਰਹਿਣਗੇ; ਸੰਪਰਕ ਸੈਂਟਰ 11 ਮਈ ਤਕ ਬੰਦ ਕੀਤੇ

ਕਰੋਨਾਵਾਇਰਸ: ਚੰਡੀਗੜ੍ਹ ਵਿੱਚ ਸੱਤ ਦਿਨਾਂ ਲਈ ਸਖ਼ਤੀ

ਚੰਡੀਗੜ੍ਹ ਦੇ ਸੈਕਟਰ 26 ਦੀ ਮੰਡੀ ਵਿੱਚੋਂ ਰਾਸ਼ਨ ਖ਼੍ਰੀਦਦੇ ਹੋਏ ਲੋਕ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 4 ਮਈ

ਸ਼ਹਿਰ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਦੀ ਰੋਕਥਾਮ ਲਈ ਯੂਟੀ ਪ੍ਰਸ਼ਾਸਨ ਨੇ ਪੰਜਾਬ ਦੀ ਤਰਜ਼ ’ਤੇ ਚੰਡੀਗੜ੍ਹ ਵਿੱਚ ਵੀ ਅਗਲੇ 7 ਦਿਨਾਂ ਲਈ ਸਖਤੀ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ 4 ਮਈ ਸ਼ਾਮ 5 ਵਜੇ ਤੋਂ 11 ਮਈ ਸਵੇਰੇ 5 ਵਜੇ ਤੱਕ ਗੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦੁੱਧ, ਬਰੈੱਡ, ਸਬਜ਼ੀ, ਫਲ, ਡੇਅਰੀ ਉਤਪਾਦ, ਅੰਡੇ, ਮੀਟ, ਗਰੋਸਰੀ, ਬੇਕਰੀ, ਐਨਕਾਂ ਤੇ ਮੋਬਾਈਲ ਰਿਪੇਅਰ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।

ਪ੍ਰਸ਼ਾਸਨ ਨੇ ਸ਼ਹਿਰ ਵਿਚਲੇ ਸਾਰੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 9.30 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੇ ਜਦਕਿ ਦੁਪਹਿਰ 1 ਵਜੇ ਤੋਂ 1.30 ਵਜੇ ਤੱਕ ਲੰਚ ਬ੍ਰੇਕ ਦਿੱਤਾ ਗਿਆ। ਇਸ ਤੋਂ ਇਲਾਵਾ ਸ਼ਹਿਰ ਵਿਚਲੀ ਭੀੜ-ਭਾੜ ਵਾਲੀਆਂ ਥਾਂਵਾਂ ਸੁਖਨਾ ਝੀਲ, ਰੌਕ ਗਾਰਡਨ, ਲਾਈਬ੍ਰੇਰੀ ਤੇ ਮਿਊਜ਼ੀਅਮ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਸ਼ਹਿਰ ਵਿੱਚਲੇ ਪਾਰਕਾਂ ਵਿੱਚ ਵੀ ਸਿਰਫ਼ 4 ਘੰਟੇ ਸੈਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਹੁਣ ਪਾਰਕ ਖੁੱਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ 9 ਵਜੇ ਤੱਕ ਹੋਵੇਗਾ।

ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚਲੇ ਆਰਐੱਲਏ ਅਤੇ ਅਸਟੇਟ ਦਫ਼ਤਰ ਨੂੰ ਪਹਿਲਾਂ ਹੀ ਬੰਦ ਕੀਤਾ ਹੋਇਆ ਹੈ। ਹੁਣ 11 ਮਈ ਤੱਕ ਸਾਰੇ ਸੰਪਰਕ ਸੈਂਟਰ ਵੀ ਬੰਦ ਕਰ ਦਿੱਤੇ ਗੲੇ ਹਨ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਚੰਡੀਗੜ੍ਹ ਪੁਲੀਸ ਨੂੰ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਸ਼ਹਿਰ ਵਿਚਲੇ ਸਿਨੇਮਾ ਹਾਲ, ਜਿਮ, ਬਾਰ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸੁਖਨਾ ਝੀਲ, ਰੌਕ ਗਾਰਡਨ ਤੇ ਲਾਈਬ੍ਰੇਰੀ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸ਼ਹਿਰ ਵਿਚਲੇ ਪਾਰਕ ਵੀ ਸਵੇਰੇ 5 ਵਜੇ ਤੋਂ 9 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਜਨਤਕ ਟਰਾਂਸਪੋਰਟ ਨੂੰ 50 ਫ਼ੀਸਦ ਸਵਾਰੀਆਂ ਨੂੰ ਚਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਵਿੱਚ 50 ਅਤੇ ਸਸਕਾਰ ਵਿੱਚ 20 ਜਣੇ ਸ਼ਾਮਲ ਹੋ ਸਕਣਗੇ। ਸ੍ਰੀ ਪਰੀਦਾ ਨੇ ਦੱਸਿਆ ਕਿ ਹੋਟਲ, ਰੈਸਟੋਰੇਂਟ ਅਤੇ ਹੋਣ ਖਾਣ ਵਾਲੀਆਂ ਦੁਕਾਨਾਂ ਤੋਂ ਸਿਰਫ਼ ਹੋਮ ਡਿਲਿਵਰੀ ਹੀ ਕੀਤੀ ਜਾਵੇਗੀ। ਸਰਕਾਰੀ ਦਫ਼ਤਰਾਂ ਵਿੱਚ ਵੀ 50 ਫ਼ੀਸਦ ਸਟਾਫ਼ ਹਾਜ਼ਰ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All