ਕਰੋਨਾਵਾਇਰਸ: ਚੰਡੀਗੜ੍ਹ ਵਿੱਚ ਤਿੰਨ ਮਰੀਜ਼ਾਂ ਦੀ ਮੌਤ, 1149 ਨਵੇਂ ਕੇਸ

ਕਰੋਨਾਵਾਇਰਸ: ਚੰਡੀਗੜ੍ਹ ਵਿੱਚ ਤਿੰਨ ਮਰੀਜ਼ਾਂ ਦੀ ਮੌਤ, 1149 ਨਵੇਂ ਕੇਸ

ਪੰਚਕੂਲਾ ਵਿਚ ਸ਼ਨਿਚਰਵਾਰ ਨੂੰ ਇਕ ਲੜਕੇ ਦੇ ਟੀਕਾ ਲਗਾਉਂਦੀ ਹੋਈ ਸਿਹਤ ਮੁਲਾਜ਼ਮ। -ਫੋਟੋ: ਨਿਤਿਨ ਮਿੱਤਲ

ਪੱਤਰ ਪ੍ਰੇਰਕ

ਚੰਡੀਗੜ੍ਹ, 22 ਜਨਵਰੀ

ਚੰਡੀਗੜ੍ਹ ਵਿੱਚ ਅੱਜ ਕਰੋਨਾਵਾਇਰਸ ਤੋਂ ਪੀੜਤ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 1149 ਨਵੇਂ ਮਰੀਜ਼ ਸਾਹਮਣੇ ਆਏ, ਜਿਸ ਨਾਲ ਸ਼ਹਿਰ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 8614 ਹੋ ਗਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਸੈਕਟਰ 26 ਦੀ ਵਸਨੀਕ 65 ਸਾਲਾ ਮਹਿਲਾ ਮਰੀਜ਼ ਦੀ ਪੀਜੀਆਈ ਅਤੇ ਸੈਕਟਰ 19 ਦੇ ਵਸਨੀਕ 67 ਸਾਲਾ ਵਿਅਕਤੀ ਦੀ ਜੀਐੱਮਐੱਸਐਚ, ਸੈਕਟਰ 16 ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਸੈਕਟਰ 43 ਦੇ ਵਸਨੀਕ 54 ਸਾਲਾ ਵਿਅਕਤੀ ਨੂੰ ਜੀਐੱਮਐੱਸਐੱਚ-16 ਵਿੱਚ ਮ੍ਰਿਤਕ ਹਾਲਤ ਵਿੱਚ ਲਿਆਂਦਾ ਗਿਆ। ਤਿੰਨੋਂ ਮਰੀਜ਼ਾਂ ਦੀਆਂ ਰਿਪੋਰਟਾਂ ਕਰੋਨਾ ਪਾਜ਼ੇਟਿਵ ਆਈਆਂ ਅਤੇ ਇਹ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸਨ। ਯੂ.ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਆਏ ਨਵੇਂ ਮਰੀਜ਼ ਸੈਕਟਰ 1, 2, 3, 5, 7, 8, 9, 10, 11, 12, 14, 15, 16, 18 ਤੋਂ 30, 32 ਤੋਂ 53, 55, 56, 61, 63, 38-ਵੈਸਟ, ਬਾਪੂ ਧਾਮ ਕਲੋਨੀ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੀਆ, ਧਨਾਸ, ਫੈਦਾਂ, ਹੱਲੋਮਾਜਰਾ, ਇੰਡਸਟਰੀਅਲ ਏਰੀਆ ਫੇਜ਼ 1, ਕੈਂਬਵਾਲਾ, ਕਜਹੇੜੀ, ਖੁੱਡਾ ਅਲੀਸ਼ੇਰ, ਖੁੱਡਾ ਜੱਸੂ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜਾਗਰਾਂ, ਪਲਸੌਰਾ, ਪੀਜੀਆਈ ਕੈਂਪਸ, ਰਾਏਪੁਰ ਖੁਰਦ, ਰਾਮ ਦਰਬਾਰ ਤੇ ਸਾਰੰਗਪੁਰ ਦੇ ਵਸਨੀਕ ਹਨ। ਇਸ ਤੋਂ ਇਲਾਵਾ ਅੱਜ 1792 ਮਰੀਜ਼ਾਂ ਦਾ ਘਰੇਲੂ ਇਕਾਂਤਵਾਸ ਖ਼ਤਮ ਹੋ ਗਿਆ।

ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦੇ 1245 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਮਹਾਮਾਰੀ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ ਅੱਜ 493 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦਕਿ ਲਾਲੜੂ ਵਿੱਚ 17, ਕੁਰਾਲੀ ਵਿੱਚ 27, ਬੂਥਗੜ੍ਹ ਵਿੱਚ 37, ਬਨੂੜ ਵਿੱਚ 47, ਘੜੂੰਆਂ ਵਿੱਚ 48, ਡੇਰਾਬੱਸੀ ਵਿੱਚ 77, ਢਕੋਲੀ ਵਿੱਚ 215 ਅਤੇ ਖਰੜ ਵਿੱਚ 284 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿਚ ਕਰੋਨਾਵਾਇਰਸ ਦੇ 8858 ਐਕਟਿਵ ਕੇਸ ਹਨ ਜਦਕਿ ਅੱਜ 1491 ਮਰੀਜ਼ ਠੀਕ ਹੋਏ ਹਨ।

ਪੰਚਕੂਲਾ (ਪੱਤਰ ਪ੍ਰੇਕਰ): ਪੰਚਕੂਲਾ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 758 ਨਵੇਂ ਕੇਸ ਸਾਹਮਣੇ ਆਏ। ਪੰਚਕੂਲਾ ਦੇ ਸਿਵਲ ਸਰਜਨ ਡਾ. ਮੁਕਤਾ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਮਰੀਜ਼ਾਂ ’ਚੋਂ 546 ਮਰੀਜ਼ ਪੰਚਕੂਲਾ ਜ਼ਿਲ੍ਹੇ ਦੇ ਵਸਨੀਕ ਹਨ ਜਦਕਿ ਬਾਕੀ ਮਰੀਜ਼ ਪੰਚਕੂਲਾ ਨੇੜਲੇ ਜ਼ਿਲ੍ਹਿਆਂ ਜਾਂ ਦੂਜੇ ਸੂਬਿਆਂ ਦੇ ਹਨ। ਇਨ੍ਹਾਂ ਮਰੀਜ਼ਾਂ ਵਿੱਚ 304 ਪੁਰਸ਼ ਅਤੇ 242 ਔਰਤਾਂ ਸ਼ਾਮਲ ਹਨ।

ਇਸ ਵੇਲੇ ਪੰਚਕੂਲਾ ਜ਼ਿਲ੍ਹੇ ਵਿੱਚ ਕਰੋਨਾ ਦੇ 2364 ਐਕਟਿਵ ਕੇਸ ਹਨ। ਜ਼ਿਲ੍ਹੇ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.10 ਫ਼ੀਸਦ ਤੇ ਪਾਜ਼ੇਟਿਵਿਟੀ ਦਰ 30.46 ਫ਼ੀਸਦ ਹੈ।

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 492 ਨਵੇਂ ਕੇਸ ਆਉਣ ਨਾਲ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 3971 ਹੋ ਗਈ ਹੈ। ਅੱਜ ਕਰੋਨਾ ਨੇ ਅੰਬਾਲਾ ਸ਼ਹਿਰ ਦੀ 82 ਸਾਲਾ ਬਜ਼ੁਰਗ ਮਹਿਲਾ ਦੀ ਜਾਨ ਲੈ ਲਈ। ਉਹ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਮਰੀਜ਼ ਸੀ। ਇਨ੍ਹਾਂ ਨਵੇਂ ਮਰੀਜ਼ਾਂ ’ਚ ਅੰਬਾਲਾ ਸ਼ਹਿਰ ਤੋਂ 196, ਅੰਬਾਲਾ ਕੈਂਟ ਤੋਂ 84, ਚੌੜਮਸਤਪੁਰ ਤੋਂ 73, ਨਾਰਾਇਣਗੜ੍ਹ ਤੋਂ 22, ਸ਼ਾਹਜ਼ਾਦਪੁਰ ਤੋਂ 64, ਬਰਾੜਾ ਤੋਂ 25 ਅਤੇ ਮੁਲਾਣਾ ਤੋਂ 28 ਮਰੀਜ਼ ਸਾਹਮਣੇ ਆਏ ਹਨ। ਅੱਜ ਜ਼ਿਲ੍ਹੇ ਵਿਚ 501 ਮਰੀਜ਼ ਠੀਕ ਵੀ ਹੋਏ ਹਨ।

ਸੈਕਟਰ-16 ਦੇ ਹਸਪਤਾਲ ’ਚੋਂ ਫ਼ਰਾਰ ਕਰੋਨਾ ਮਰੀਜ਼ ਗ੍ਰਿਫ਼ਤਾਰ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੇ ਸੈਕਟਰ-16 ਸਥਿਤ ਸਰਕਾਰੀ ਮਲਟੀ ਸਪੈਸ਼ਲਟੀ ਹਸਪਤਾਲ ਵਿੱਚੋਂ ਫ਼ਰਾਰ ਹੋਈ ਕਰੋਨਾ ਦੀ ਮਹਿਲਾ ਮਰੀਜ਼ ਨੂੰ ਪੁਲੀਸ ਨੇ ਹਸਪਤਾਲ ਦੀ ਪਾਰਕਿੰਗ ’ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਮਰੀਜ਼ ਦੀ ਪਛਾਣ ਪੂਨਮ ਵਾਸੀ ਸੈਕਟਰ-40 ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-17 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਸਿਪਾਹੀ ਮਨਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਮਹਿਲਾ ਕਰੋਨਾ ਪਾਜ਼ੇਟਿਵ ਮਰੀਜ਼ ਹੈ ਤੇ ਉਹ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਸੀ। ਉਹ ਹਸਪਤਾਲ ਦੇ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਮਹਿਲਾ ਨੂੰ ਹਸਪਤਾਲ ਦੀ ਪਾਰਕਿੰਗ ’ਚੋਂ ਕਾਬੂ ਕਰ ਲਿਆ। ਥਾਣਾ ਸੈਕਟਰ-17 ਦੀ ਪੁਲੀਸ ਨੇ ਮਹਿਲਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਸਕ ਨਾ ਲਾਉਣ ਦਾ ਚਾਲਾਨ ਕੱਟਣ ’ਤੇ ਮਹਿਲਾ ਪੁਲੀਸ ਮੁਲਾਜ਼ਮ ਨਾਲ ਬਦਸਲੂਕੀ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੇ ਸੈਕਟਰ-34 ਸੀ ਦੀ ਮਾਰਕੀਟ ਵਿੱਚ ਮਾਸਕ ਨਾ ਲਗਾਉਣ ਵਾਲਿਆਂ ’ਤੇ ਕਾਰਵਾਈ ਕਰਨ ਲਈ ਤਾਇਨਾਤ ਕੀਤੀ ਗਈ ਮਹਿਲਾ ਪੁਲੀਸ ਮੁਲਾਜ਼ਮ ਨਾਲ ਇਕ ਨੌਜਵਾਨ ਵੱਲੋਂ ਬਦਸਲੂਕੀ ਕੀਤੀ ਗਈ। ਇਸ ਦੌਰਾਨ ਪੁਲੀਸ ਮੁਲਾਜ਼ਮ ਦਾ ਮੋਬਾਈਲ ਫੋਨ ਵੀ ਟੁੱਟ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਕਰਾਂਤ ਜੋਸ਼ੀ ਵਾਸੀ ਸੈਕਟਰ-68, ਮੁਹਾਲੀ ਵਜੋਂ ਹੋਈ ਹੈ। ਇਹ ਕੇਸ ਥਾਣਾ ਸੈਕਟਰ-34 ਦੀ ਪੁਲੀਸ ਨੇ ਸਬ ਇੰਸਪੈਕਟਰ ਆਸ਼ਾ ਦੇਵੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸੈਕਟਰ-34 ਸੀ ਦੀ ਮਾਰਕੀਟ ਵਿੱਚ ਤਾਇਨਾਤ ਸੀ, ਜਿੱਥੇ ਉਕਤ ਨੌਜਵਾਨ ਬਿਨਾ ਮਾਸਕ ਤੋਂ ਘੁੰਮ ਰਿਹਾ ਸੀ। ਪੁਲੀਸ ਮੁਲਾਜ਼ਮ ਨੇ ਉਸ ਦਾ ਚਾਲਾਨ ਕੱਟ ਦਿੱਤਾ। ਇਸ ਦੌਰਾਨ ਮੁਲਜ਼ਮ ਨੇ ਮਹਿਲਾ ਪੁਲੀਸ ਮੁਲਾਜ਼ਮ ਨਾਲ ਬਦਸਲੂਕੀ ਕੀਤੀ ਅਤੇ ਵੀਡੀਓ ਬਣਾਉਣ ’ਤੇ ਉਸ ਦਾ ਮੋਬਾਈਲ ਫੋਨ ਵੀ ਤੋੜ ਦਿੱਤਾ। ਥਾਣਾ ਸੈਕਟਰ-34 ਦੀ ਪੁਲੀਸ ਨੇ ਮਹਿਲਾ ਪੁਲੀਸ ਮੁਲਾਜ਼ਮ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਵਿਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All