ਸਿਟੀ ਬਿਊਟੀਫੁੱਲ: ਕਰੋਨਾ ਦਾ ਅੰਕੜਾ 450 ’ਤੇ ਅੱਪੜਿਆ

ਮਨੀਮਾਜਰਾ ਪਰਿਵਾਰ ਦੇ ਤਿੰਨ ਮੈਂਬਰਾਂ ਸਣੇ ਖੁੱਡਾ ਲਾਹੌਰਾ ਵਾਸੀ ਦੀ ਰਿਪੋਰਟ ਆਈ ਪਾਜ਼ੇਟਿਵ

ਸਿਟੀ ਬਿਊਟੀਫੁੱਲ: ਕਰੋਨਾ ਦਾ ਅੰਕੜਾ 450 ’ਤੇ ਅੱਪੜਿਆ

ਕੁਲਦੀਪ ਸਿੰਘ
ਚੰਡੀਗੜ੍ਹ, 2 ਜੁਲਾਈ

ਚੰਡੀਗੜ੍ਹ ਵਿੱਚ ਕਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ 450 ਹੋ ਗਿਆ ਹੈ। ਇਸੇ ਦੌਰਾਨ ਸ਼ਹਿਰ ਵਿੱਚ ਅੱਜ 4 ਮਰੀਜ਼ਾਂ ਦੀਆਂ ਰਿਪੋਰਟਾਂ ਕਰੋਨਾ ਪਾਜ਼ੇਟਿਵ ਆਈਆਂ ਹਨ। ਇਨ੍ਹਾਂ ਨਵੇਂ ਮਰੀਜ਼ਾਂ ਵਿੱਚ ਪਿੰਡ ਖੁੱਡਾ ਲਾਹੌਰਾ ਦਾ 44 ਸਾਲਾਂ ਦਾ ਵਿਅਕਤੀ ਅਤੇ ਮਨੀਮਾਜਰਾ ਦੇ ਇਕ ਹੀ ਪਰਿਵਾਰ ਦੇ ਤਿੰਨ ਮੈਂਬਰ ਸ਼ਾਮਲ ਹਨ।

ਇਸੇ ਦੌਰਾਨ ਰਾਹਤ ਵਾਲੀ ਖ਼ਬਰ ਇਹ ਹੈ ਕਿ ਅੱਜ ਸ਼ਹਿਰ ਵਿੱਚ ਕੁੱਲ 22 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਪਿੰਡ ਮੌਲੀ ਜਾਗਰਾਂ ਦੇ 14 ਮਰੀਜ਼, ਬਾਪੂਧਾਮ ਕਾਲੋਨੀ ਦੀ ਇੱਕ ਔਰਤ, ਖੁੱਡਾ ਅਲੀਸ਼ੇਰ ਦਾ ਇੱਕ ਵਸਨੀਕ, ਸੈਕਟਰ-38 ਦੀ ਤਿੰਨ ਸਾਲਾਂ ਦੀ ਬੱਚੀ, ਸੈਕਟਰ 50 ਤੋਂ 37 ਸਾਲਾਂ ਦਾ ਵਿਅਕਤੀ, ਸੈਕਟਰ 38-ਵੈਸਟ ਦੀ ਮਹਿਲਾ ਸ਼ਾਮਲ ਹੈ। ਇਨ੍ਹਾਂ ਸਾਰਿਆਂ ਨੂੰ ਕੁਝ ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਕਰੋਨਾ ਦੇ 6 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਡਿਸਚਾਰਜ ਹੋਏ ਮਰੀਜ਼ਾਂ ਦੀ ਗਿਣਤੀ 389 ਹੈ ਅਤੇ ਸ਼ਹਿਰ ਵਿੱਚ ਐਕਟਿਵ ਕੇਸ 55 ਹਨ।

ਮੁਹਾਲੀ (ਦਰਸ਼ਨ ਸਿੰਘ ਸੋਢੀ): ਮੁਹਾਲੀ ਵਿੱਚ ਅੱਜ ਕਰੋਨਾਵਾਇਰਸ ਦੋ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 278 ਹੋ ਗਈ ਹੈ ਜਿਨ੍ਹਾਂ ’ਚੋਂ 76 ਨਵੇਂ ਕੇਸ ਐਕਟਿਵ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੀੜਤਾਂ ਵਿੱਚ ਇੱਥੋਂ ਦੇ ਫੇਜ਼-91 ਦਾ 33 ਸਾਲਾਂ ਦਾ ਨੌਜਵਾਨ ਸ਼ਾਮਲ ਹੈ, ਜੋ ਹਾਲ ਹੀ ਵਿੱਚ ਸਪੇਨ ਤੋਂ ਪਰਤਿਆ ਹੈ। ਉਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਫੇਜ਼-10 ਦਾ 24 ਸਾਲਾਂ ਦੇ ਨੌਜਵਾਨ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ।

ਕੁਰਾਲੀ (ਮਿਹਰ ਸਿੰਘ): ਇੱਥੋਂ ਦੇ ਵਾਰਡ ਨੰਬਰ 17 ਦਾ ਵਾਸੀ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਦਿੱਲੀ ਤੋਂ ਪਰਤੇ ਇਸ ਵਿਅਕਤੀ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 17 ਦੀ ਗੁਰੂ ਨਾਨਕ ਕਲੋਨੀ ਵਾਸੀ ਰਾਜੇਸ਼ ਕੁਮਾਰ 25 ਜੂਨ ਨੂੰ ਦਿੱਲੀ ਤੋਂ ਪਰਤਿਆ ਸੀ ਤੇ ਅੱਜ ਉਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਚੰਡੀਗੜ੍ਹ ਅੱਵਲ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਦੇਸ਼ ਵਿੱਚ ਕਰੋਨਾ ਦੇ ਮਰੀਜ਼ਾਂ ਦੇ ਤੰਦਰੁਸਤ ਹੋਣ ਦੀ ਦਰ ਵਿੱਚ ਚੰਡੀਗੜ੍ਹ ਪਹਿਲੇ ਨੰਬਰ ’ਤੇ ਹੈ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਸਿਹਤ ਮੰਤਰਾਲੇ ਨੇ ਟਵੀਟ ਕਰਦਿਆਂ ਕੀਤਾ ਹੈ। ਮੰਤਰਾਲੇ ਵੱਲੋਂ ਜਾਰੀ ਕੀਤੀ ਸੂਚੀ ਵਿੱਚ ਚੰਡੀਗੜ੍ਹ ਪਹਿਲੇ ਨੰਬਰ ’ਤੇ ਹੈ, ਮੇਘਾਲਿਆ ਦੂਜੇ ਨੰਬਰ ’ਤੇ ਅਤੇ ਰਾਜਸਥਾਨ ਤੀਜੇ ਨੰਬਰ ’ਤੇ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ 450 ਪਾਜ਼ੇਟਿਵ ਕੇਸ ਹਨ। ਇਨ੍ਹਾਂ ਵਿੱਚੋਂ 389 ਵਿਅਕਤੀ ਠੀਕ ਹੋ ਚੁੱਕੇ ਹਨ। ਇਸ ਸਮੇਂ ਸ਼ਹਿਰ ਵਿੱਚ 55 ਐਕਟਿਵ ਕੇਸ ਹਨ ਅਤੇ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਯੂਟੀ ਪ੍ਰਸ਼ਾਸਨ ਵੱਲੋਂ ਹੁਣ ਤੱਕ 7938 ਜਣਿਆਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਵਿੱਚੋਂ 7457 ਜਣਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 29 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਚੌਕਸੀ ਵਰਤੀ ਜਾ ਰਹੀ ਹੈ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All