ਦਿਨ ਭਰ ਪਏ ਮੀਂਹ ਨੇ ਡੋਬਿਆ ਸਿਟੀ ਬਿਊਟੀਫੁਲ : The Tribune India

ਅੱਸੂ ਮਹੀਨੇ ’ਚ ਸਾਉਣ ਦੇ ਰੰਗ

ਦਿਨ ਭਰ ਪਏ ਮੀਂਹ ਨੇ ਡੋਬਿਆ ਸਿਟੀ ਬਿਊਟੀਫੁਲ

ਦਿਨ ਭਰ ਪਏ ਮੀਂਹ ਨੇ ਡੋਬਿਆ ਸਿਟੀ ਬਿਊਟੀਫੁਲ

ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਕੁੜੀਆਂ ਦੇ ਹੋਸਟਲ ਦੇ ਬਾਹਰ ਭਰੇ ਮੀਂਹ ਦੇ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ। -ਫੋਟੋ: ਪ੍ਰਦੀਪ ਤਿਵਾੜੀ

ਮੁਕੇਸ਼ ਕੁਮਾਰ

ਚੰਡੀਗੜ੍ਹ, 24 ਸਤੰਬਰ

ਚੰਡੀਗੜ੍ਹ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋਰ ਰਹੀ ਬਾਰਸ਼ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਨਗਰ ਨਿਗਮ ਦੇ ਬਰਸਾਤੀ ਪਾਣੀ ਦੇ ਨਿਕਾਸ ਦੇ ਪ੍ਰਬੰਧਾਂ ਦੇ ਦਾਅਵਿਆਂ ਦੇ ਬਾਵਜੂਦ ਸ਼ਹਿਰ ਦੀਆਂ ਕਈ ਸੜਕਾਂ ਪਾਣੀ ਵਿੱਚ ਡੁੱਬੀਆਂ ਰਹੀਆਂ। ਸੜਕਾਂ ’ਤੇ ਭਰੇ ਪਾਣੀ ਕਾਰਨ ਦੋ ਪਹੀਆ ਵਾਹਨ ਬੰਦ ਹੋਣ ਦੀ ਪ੍ਰੇਸ਼ਾਨੀ ਆਈ ਤੇ ਬਾਕੀ ਵਾਹਨ ਵੀ ਧੀਮੀ ਗਤੀ ਨਾਲ ਚਲਦੇ ਰਹੇ। ਇਸੇ ਦੌਰਾਨ ਸ਼ਹਿਰ ਵਿਚਲੇ ਪਿੰਡਾਂ ਦੀਆਂ ਗਲੀਆਂ ਅਤੇ ਹੋਰ ਹੇਠਲੇ ਇਲਾਕਿਆਂ ਵਿੱਚ ਵੀ ਬਰਸਾਤੀ ਪਾਣੀ ਕਾਰਨ ਚਿੱਕੜ ਬਣ ਗਿਆ ਜਿਸ ਕਾਰਨ ਲੋਕਾਂ ਦਾ ਆਉਣਾ ਜਾਣਾ ਔਖਾ ਹੋ ਗਿਆ।

ਲੰਘੀ ਰਾਤ ਤੋਂ ਅੱਜ ਪੂਰਾ ਦਿਨ ਮੀਂਹ ਪੈਂਦਾ ਰਿਹਾ। ਸ਼ਹਿਰ ਦੇ ਕਈ ਸੈਕਟਰਾਂ ਦੀਆਂ ਸੜਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਪਾਣੀ ਭਰ ਗਿਆ। ਇੱਥੇ ਟ੍ਰਿਬਿਊਨ ਚੌਕ ਸਣੇ ਸੈਕਟਰ-46, ਹਾਊਸਿੰਗ ਬੋਰਡ ਤੋਂ ਮਨੀਮਾਜਰਾ ਕਲਾਗਰਾਮ ਤੱਕ, ਸੈਕਟਰ-26 ਦੀ ਅੰਦਰਲੀ ਸੜਕ, ਸੈਕਟਰ-20, ਪੁਰਾਣਾ ਲੇਬਰ ਚੌਕ, ਸੈਕਟਰ-33 ਤੇ 34 ਦੀਆਂ ਪਾਰਕਿੰਗਾਂ, ਸੈਕਟਰ-22, ਸੈਕਟਰ-17 ਆਈਐਸਬੀਟੀ ਦੇ ਸਾਹਮਣੇ ਸੈਕਟਰ-22 ਨੂੰ ਵੰਡੀ ਸੜਕ, ਸੈਕਟਰ-23, ਸੈਕਟਰ-9 ਮੱਧ ਮਾਰਗ, ਸਨਅਤੀ ਖੇਤਰ ਫੇਜ਼ ਇੱਕ, ਰੇਲਵੇ ਸਟੇਸ਼ਨ, ਡੱਡੂ ਮਾਜਰਾ ਕਲੋਨੀ ਸਣੇ ਸ਼ਹਿਰ ਦੇ ਹੋਰ ਇਲਾਕਿਆਂ ਦੀਆਂ ਸੜਕਾਂ ’ਤੇ ਪਾਣੀ ਭਰਿਆ ਰਿਹਾ।

ਇਸੇ ਤਰ੍ਹਾਂ ਪਿੰਡ ਮੌਲੀ ਜਗਰਾਂ, ਡੱਡੂ ਮਾਜਰਾ, ਬੁੜੈਲ ਸੈਣੀ ਮੁਹੱਲਾ ਤੇ ਸੈਕਟਰ-45 ਸੀ ਦੀ ਫਿਰਨੀ ਵਾਲੀ ਸੜਕ, ਕਿਸ਼ਨਗੜ੍ਹ, ਪਲਸੌਰਾ ਦੇ ਵਾਸੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਈ ਪਿੰਡਾਂ ਵਿੱਚ ਜਾਰੀ ਵਿਕਾਸ ਕਾਰਜਾਂ ਕਰ ਕੇ ਪੁੱਟੀਆਂ ਗਲੀਆਂ ’ਚ ਮੀਂਹ ਪੈਣ ਕਾਰਨ ਚਿੱਕੜ ਹੋ ਗਿਆ ਜਿਸ ਵਿੱਚੋਂ ਲੰਘਣਾ ਵੀ ਔਖਾ ਹੋ ਗਿਆ।

ਖਰੜ (ਸ਼ਸ਼ੀ ਪਾਲ ਜੈਨ): ਮੀਂਹ ਕਾਰਨ ਸ਼ਹਿਰ ਦੇ ਬਹੁਤ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਓਮ ਇਨਕਲੇਵ ਅਤੇ ਸ਼ਿਵਾਲਿਕ ਸਿਟੀ ਵਿੱਚ ਦੀਆਂ ਸੜਕਾਂ ’ਤੇ ਪਾਣੀ ਭਰਿਆ ਰਿਹਾ।

ਪੰਚਕੂਲਾ (ਪੀਪੀ ਵਰਮਾ): ਭਾਰੀ ਬਰਸਾਤ ਕਾਰਨ ਪੰਚਕੂਲਾ ਦੀਆਂ ਨਦੀਆਂ ਚੜ੍ਹੀਆਂ ਹੋਈਆਂ ਹਨ। ਸੈਕਟਰ-20 ਦੀਆਂ ਕਈ ਹਾਊਸਿੰਗ ਸੁਸਾਇਟੀਆਂ ਵਿੱਚ ਬਰਸਾਤੀ ਪਾਣੀ ਕਾਰਨ ਸੀਵਰੇਜ ਓਵਰਫਲੋ ਹੋ ਗਏ ਹਨ। ਸੈਕਟਰ-8 -17 ਦੇ ਚੌਕ, ਬੱਸ ਸਟੈਂਡ ਚੌਕ, ਸ਼ਕਤੀ ਭਵਨ ਚੌਕ ਅਤੇ ਪੁਰਾਣਾ ਪੰਚਕੂਲਾ ਮਾਜਰੀ ਚੌਕ ’ਤੇ ਬਰਸਾਤੀ ਪਾਣੀ ਕਾਰਨ ਲੋਕ ਖੱਜਲ ਹੁੰਦੇ ਰਹੇ। ਮਨੀਮਾਜਰਾ ਤੋਂ ਪੰਚਕੂਲਾ ਆਉਣ ਵਾਲਾ ਬਰਸਾਤੀ ਨਾਲਾ ਚੜ੍ਹਿਆ ਰਿਹਾ। ਕਈ ਥਾਵਾਂ ’ਤੇ ਸੜਕਾਂ ਟੁੱਟ ਗਈਆਂ।

ਅਮਲੋਹ (ਰਾਮ ਸ਼ਰਨ ਸੂਦ): ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਪ੍ਰਸ਼ਾਸਨ ਤੇ ਨਗਰ ਕੌਂਸਲ ਅਮਲੋਹ ਦੇ ਪਾਣੀ ਦੇ ਪ੍ਰਬੰਧਾਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪੂਰਾ ਅਮਲੋਹ ਸ਼ਹਿਰ ਪਾਣੀ ਕਾਰਨ ਜਲਥਲ ਹੋਇਆ ਰਿਹਾ। ਅਕਾਲੀ ਦਲ ਦੀ ਸਰਕਾਰ ਸਮੇਂ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਗਿਆ ਸੀ। ਅਕਾਲੀ ਵਰਕਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਨਗਰ ਕੌਂਸਲ ’ਤੇ ਕਾਬਜ਼ ਹੋਣ ਬਾਅਦ ਕੌਂਸਲ ਦੀ ਕਾਰਗੁਜ਼ਾਰੀ ਤਰਸਯੋਗ ਬਣ ਗਈ। ਇਸ ਕਾਰਨ ਸ਼ਹਿਰ ਵਾਸੀ ਸੰਤਾਪ ਭੋਗਣ ਲਈ ਮਜਬੂਰ ਹੋ ਰਹੇ ਹਨ। ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਮੁਹੱਲਿਆਂ ਵਿਚ ਪਾਣੀ ਇਕੱਠਾ ਹੋਣ ਕਾਰਨ ਰਾਹਗੀਰਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਲ ਹਸਪਤਾਲ, ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਅੱਗੇ ਭਾਰੀ ਮਾਤਰਾ ਵਿਚ ਪਾਣੀ ਖੜ੍ਹਾ ਹੋ ਗਿਆ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਜ਼ਿਆਦਾ ਬਾਰਸ਼ ਕਾਰਨ ਜਮਾਂ ਹੋਏ ਪਾਣੀ ਦੇ ਨਿਕਾਸ ਲਈ ਯਤਨ ਕੀਤੇ ਜਾ ਰਹੇ ਹਨ।

ਸੜਕਾਂ ’ਤੇ ਪਾਣੀ ਭਰਨ ਕਾਰਨ ਰਾਹਗੀਰ ਹੁੰਦੇ ਰਹੇ ਖੱਜਲ

ਚੰਡੀਗੜ੍ਹ-ਜ਼ੀਰਕਪੁਰ ਮਾਰਗ ’ਤੇ ਲੱਗੇ ਜਾਮ ਕਾਰਨ ਫਸੇ ਹੋਏ ਵਾਹਨ। -ਫੋਟੋ: ਨਿਤਿਨ ਮਿੱਤਲ

ਜ਼ੀਰਕਪੁਰ (ਹਰਜੀਤ ਸਿੰਘ): ਸ਼ਹਿਰ ਵਿੱਚ ਦੋ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਪਰ ਮੀਂਹ ਨੇ ਨਗਰ ਕੌਂਸਲ ਦੇ ਪਾਣੀ ਦੇ ਨਿਕਾਸ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸ਼ਹਿਰ ਵਿੱਚ ਥਾਂ ਥਾਂ ਪਾਣੀ ਭਰਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਣੀ ਭਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਸ਼ਹਿਰ ਵਿੱਚ ਅੱਜ ਸਾਰਾ ਦਿਨ ਮੀਂਹ ਪੈਂਦਾ ਰਿਹਾ ਇਸ ਕਾਰਨ ਹਰ ਵਾਰ ਦੀ ਤਰ੍ਹਾਂ ਥਾਂ-ਥਾਂ ਪਾਣੀ ਭਰ ਗਿਆ। ਸਭ ਤੋਂ ਵਧ ਮੁਸ਼ਕਲ ਚੰਡੀਗੜ੍ਹ-ਅੰਬਾਲਾ ਮਾਰਗ ’ਤੇ ਹੋਈ। ਇੱਥੇ ਹਾਈਵੇਅ ਅਥਾਰਟੀ ਵੱਲੋਂ ਮੈਕ ਡੌਨਲਡ ਚੌਕ ਅਤੇ ਸਿੰਘੁਪਰਾ ਚੌਂਕ ’ਤੇ ਫਲਾਈਓਵਰ ਉਸਾਰਨ ਲਈ ਪਾਣੀ ਦੀ ਨਿਕਾਸੀ ਲਈ ਬਣਾਏ ਨਾਲੇ ਤੋੜ ਦਿੱਤੇ ਗਏ ਹਨ। ਇਸ ਕਾਰਨ ਇਸ ਸੜਕ ’ਤੇ ਪਾਣੀ ਭਰ ਗਿਆ। ਇਸ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸੜਕਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਭਾਰੀ ਦਿੱਕਤ ਆਈ। ਲੋਕਾਂ ਵੱਲੋਂ ਲੰਬੇ ਸਮੇਂ ਤੋਂ ਸ਼ਹਿਰ ਵਿੱਚ ਪਾਣੀ ਦੇ ਢੁੱਕਵੇਂ ਨਿਕਾਸੀ ਪ੍ਰਬੰਧਾਂ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਇਥੋਂ ਦੇ ਪਟਿਆਲਾ ਚੌਕ, ਪਟਿਆਲਾ ਰੋਡ, ਪੰਚਕੂਲਾ ਸੜਕ, ਮੈਟਰੋ ਸਟੋਰ ਦੇ ਸਾਹਮਣੇ ਅਤੇ ਵੀਆਈਪੀ ਰੋਡ, ਬਲਟਾਣਾ ਦੇ ਰਿਹਾਇਸ਼ੀ ਖੇਤਰ, ਢਕੌਲੀ ਖੇਤਰ, ਸ਼ਿਵਾਲਿਕ ਵਿਹਾਰ ਤੋਂ ਦੀਆਂ ਸੜਕਾਂ ’ਤੇ ਵੱਡੀ ਮਾਤਰਾ ’ਚ ਪਾਣੀ ਭਰ ਗਿਆ। ਪਾਣੀ ਪੈਣ ਕਾਰਨ ਢਕੌਲੀ ਵਿੱਚ ਬਿਜਲੀ ਦੇ ਮੀਟਰਾਂ ਦੇ ਬਕਸੇ ਨੂੰ ਅਚਾਨਕ ਅੱਗ ਲੱਗ ਗਈ ਜਿਸ ਮਗਰੋਂ ਸਬੰਧਤ ਘਰਾਂ ਦੀ ਬਿਜਲੀ ਬੰਦ ਹੋ ਗਈ।

ਚੰਡੀਗੜ੍ਹ ’ਚ ਮੀਂਹ ਨੇ ਚਾਰ ਸਾਲਾਂ ਦਾ ਰਿਕਾਰਡ ਤੋੜਿਆ

ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ, ਹਰਿਆਣਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਇਸ ਮੀਂਹ ਨੇ ਪਿਛਲੇ ਚਾਰ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਮੀਂਹ ਕਰ ਕੇ ਤਾਪਮਾਨ ਵੀ ਆਮ ਨਾਲੋਂ ਅੱਠ ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਟੀ ਬਿਊਟੀਫੁੱਲ ਵਿੱਚ 24 ਘੰਟਿਆਂ ’ਚ 71 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਪਹਿਲਾਂ 2018 ਵਿੱਚ 77.7 ਐੱਮਐੱਮ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 25 ਤੋਂ 27 ਸਤੰਬਰ ਤੱਕ ਵੀ ਸ਼ਹਿਰ ਦੇ ਕੁਝ ਹਿੱਸਿਆ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 25.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 8 ਡਿਗਰੀ ਸੈਲਸੀਅਸ ਘੱਟ ਹੈ। ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਕਿ ਆਮ ਦੇ ਬਰਾਬਰ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸਿਟੀ ਬਿਊਟੀਫੁੱਲ ਵਿੱਚ ਅੱਜ ਦਾ ਦਿਨ ਸਤੰਬਰ ਮਹੀਨੇ ਦਾ ਸਭ ਤੋਂ ਠੰਢਾ ਦਿਨ ਰਿਹਾ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਤਾਪਾਮਨਾ 25 ਡਿਗਰੀ ਸੈਲਸੀਅਸ ’ਤੇ ਨਹੀਂ ਸੀ ਪਹੁੰਚਿਆ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਅਗਲੇ ਤਿੰਨ ਦਿਨ ਲਗਾਤਾਰ ਮੀਂਹ ਪੈਣ ਕਰ ਕੇ ਤਾਪਮਾਨ ਹੋਰ ਹੇਠਾਂ ਡਿੱਗ ਸਕਦਾ ਹੈ। ਮੁਹਾਲੀ ’ਚ ਵੱਧ ਤੋਂ ਵੱਧ ਤਾਪਮਾਨ 26.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 4.3 ਡਿਗਰੀ ਸੈਲਸੀਅਸ ਘੱਟ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All