DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Civil Hospital Kurali: ਗਿੱਲ ਵੱਲੋਂ ਕੁਰਾਲੀ ਹਸਪਤਾਲ ਦਾ ਦੌਰਾ

ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਗਿੱਲ ਨੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਦੱਸਿਆ।...

  • fb
  • twitter
  • whatsapp
  • whatsapp
featured-img featured-img
ਰਣਜੀਤ ਸਿੰਘ ਗਿੱਲ ਕੁਰਾਲੀ ਹਸਪਤਾਲ ਦਾ ਦੌਰਾ ਕਰਦੇ ਹੋਏ।
Advertisement

ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਗਿੱਲ ਨੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਦੱਸਿਆ। ਉਨ੍ਹਾਂ ਹਸਪਤਾਲ ਵਿੱਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਰਿਹਾਇਸ਼ੀ ਕੁਆਰਟਰਾਂ ਦੀ ਹਾਲਤ ਵੀ ਦੇਖੀ।

ਸ੍ਰੀ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਦਾਅਵਿਆਂ ਦੀ ਪੋਲ ਕੁਰਾਲੀ ਦਾ ਹਸਪਤਾਲ ਖੋਲ੍ਹ ਰਿਹਾ ਹੈ। ‘ਆਪ’ ਸਿਰਫ਼ ਪ੍ਰਚਾਰ ਵਿੱਚ ਰੁੱਝੀ ਹੋਈ ਹੈ ਪਰ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰੀਬ ਚਾਰ ਸਾਲ ਪਹਿਲਾਂ ਹਸਪਤਾਲ ਦਾ ਦੌਰਾ ਕੀਤਾ ਸੀ ਅਤੇ ਇਸ ਨੂੰ ਸਮੇਂ ਦਾ ਹਾਣੀ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤਣ ਤੋਂ ਬਾਅਦ ਵੀ ਕੋਈ ਸੁਧਾਰ ਨਹੀਂ ਹੋਇਆ। ਹਸਪਤਾਲ ਦੀ ਹਾਲਤ ਸੁਧਾਰਨ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਕੇਂਦਰ ਤੱਕ ਪਹੁੰਚ ਕਰਨਗੇ। ਇਸ ਮੌਕੇ ਰਾਕੇਸ਼ ਅਗਰਵਾਲ, ਆਸ਼ੂ ਗੋਇਲ, ਕੌਂਸਲਰ ਆਸ਼ੂ ਰਾਣਾ, ਦਵਿੰਦਰ ਠਾਕੁਰ ਅਤੇ ਪਰਮਜੀਤ ਪੰਮੀ ਵੀ ਇਸ ਮੌਕੇ ਮੌਜੂਦ ਸਨ।

Advertisement

Advertisement
Advertisement
×